*ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਵੱਲੋਂ ਜ਼ਿਲ੍ਹੇ ਅੰਦਰ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ*

0
47

ਮਾਨਸਾ, 07 ਫਰਵਰੀ : (ਸਾਰਾ ਯਹਾਂ/ਮੁੱਖ ਸੰਪਾਦਕ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾਬਾਰਾਂ ਅਤੇ ਪਬਲਿਕ ਸਥਾਨਾ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਅਦਾਲਤ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਜ਼ਿਲ੍ਹੇ ਵਿਚ ਹੁੱਕਾ ਬਾਰਾਂ ’ਤੇ ਪਾਬੰਦੀ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਹਿੱਤ ਆਮ ਪਬਲਿਕ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ।
ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।

NO COMMENTS