*ਵਧੀਕ ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਮਾਨਸਾ ਤੋ ਕੀਤਾ ਰਵਾਨਾ*

0
12

ਮਾਨਸਾ, 30 ਨਵੰਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਮਾਨਸਾ ਤੋ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਲੈਫ਼ ਕਰਨਲ ਗੁਰਚਰਨ ਸਿੰਘ ਸ਼ੇਖੋਂ (ਰਿਟਾ:),  ਉਪ—ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ, ਮਾਨਸਾ, ਕਮਾਂਡਰ ਬਲਜਿੰਦਰ ਵਿਰਕ (ਰਿਟਾ:), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮਾਨਸਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਸਾਬਕਾ ਸੈਨਿਕ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਦਸੰਬਰ ਨੂੰ ਦੇਸ਼ ਭਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਵਿਚ ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਵੱਧ-ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 7 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਇਕ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਰੈਲੀ ਪੰਜਾਬ ਰਾਜ ਭਵਨ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਨੂੰ ਕਵਰ ਕਰਦੀ ਹੋਈ 7 ਦਸੰਬਰ 2023 ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਰਾਜਪਾਲ ਪੰਜਾਬ ਦੀ ਹਾਜ਼ਰੀ ਵਿਚ ਸਮਾਪਤ ਹੋਵੇਗੀ। ਇਸੇ ਰੂਟ ਤਹਿਤ ਇਹ ਸਾਈਕਲ ਰੈਲੀ ਬਠਿੰਡਾ ਤੋਂ ਹੁੰਦੀ ਹੋਈ ਮਾਨਸਾ ਜ਼ਿਲ੍ਹੇ ਵਿਚ ਪਹੁੰਚੀ ਹੈ ਅਤੇ ਅੱਜ ਸਵੇਰੇ ਇਸ ਸਾਈਕਲ ਰੈਲੀ ਨੂੰ ਬਰਨਾਲਾ ਲਈ ਰਵਾਨਾ ਕੀਤਾ ਗਿਆ ਹੈ।
ਇਹ ਸਾਈਕਲ ਰੈਲੀ ਮਾਨਸਾ ਤੋ ਬਰਨਾਲਾ ਲਈ ਰਵਾਨਾ ਹੋਈ ਅਤੇ ਰਸਤੇ ਵਿੱਚ ਜਾਣ ਸਮੇਂ ਪਿੰਡ ਰੱਲਾ ਵਿਖੇ ਸ਼ਹੀਦ ਸੈਨਿਕਾਂ ਦੇ 03 ਪਰਿਵਾਰਾਂ ਨੂੰ ਗਰਮ ਸ਼ਾਲ, ਸਨਮਾਨ ਚਿੰਨ੍ਹ ਅਤੇ ਫੁੱਲਾਂ ਦੇ ਹਾਰ ਪਾਕੇ ਸਨਮਾਨਿਤ ਕੀਤਾ ਗਿਆ।
ਲੈਫ਼ ਕਰਨਲ ਗੁਰਚਰਨ ਸਿੰਘ ਸ਼ੇਖੋਂ (ਰਿਟਾ:), ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ, ਮਾਨਸਾ ਨੇ ਦੱਸਿਆ ਕਿ ਪੰਜਾਬ ਦੇ ਨੋਜਵਾਨ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋ ਕੇ ਦੇਸ਼ ਸੇਵਾ ਕਰਦੇ ਰਹੇ ਹਨ। ਇਹ ਸਾਈਕਲ ਰੈਲੀ ਨੌਜਵਾਨਾ ਵਿੱਚ ਦੇਸ਼ ਭਗਤੀ ਪੈਦਾ ਕਰੇਗੀ ਅਤੇ ਉਨ੍ਹਾਂ ਨੂੰ ਸੁਰੱਖਿਆ ਸੈਨਾਵਾਂ ਵਿਚ ਭਰਤੀ ਹੋਣ ਲਈ ਪ੍ਰੇਰਿਤ ਕਰੇਗੀ।
ਕਮਾਂਡਰ ਬਲਜਿੰਦਰ ਵਿਰਕ (ਰਿਟਾ:), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਨੇ ਕਿਹਾ ਕਿ ਇਸ ਰੈਲੀ ਦਾ ਮੁੱਖ ਮੰਤਵ ਲੋਕਾਂ ਵਿੱਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋ ਕੀਤੀਆਂ ਜਾਣ ਵਾਲੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਵੱਧ ਤੋ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨਾ ਹੈ।
ਇਸ ਮੌਕੇ ਸ਼੍ਰੀ ਸੁਖਵੰਤ ਸਿੰਘ ਚੋਪੜਾ, ਸੁਪਰਡੰਟ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮਾਨਸਾ, ਸੈਨਿਕ ਭਲਾਈ ਪ੍ਰਬੰਧਕ ਸੂਬੇਦਾਰ ਸੇਵਕ ਸਿਘ, ਸ਼੍ਰੀ ਜ਼ਸਕਰਨ ਸਿੰਘ, ਨੈਬ ਸਿੰਘ ਤੋ ਇਲਾਵਾ ਆਨਰੇਰੀ ਸੂਬੇਦਾਰ ਮੇਜਰ ਦਰਸ਼ਨ ਸਿੰਘ, ਪ੍ਰਧਾਨ ਸਾਬਕਾ ਵੈਲਫੇਅਰ ਐਸੋਸੀਏਸ਼ਨ ਮਾਨਸਾ, ਰਣਜੀਤ ਸਿੰਘ ਪ੍ਰਧਾਨ ਆਈ.ਈ.ਐਸ. ਅਤੇ ਸਰਕਾਰੀ ਸੀਨੀਅਰ ਸਕੈਡੰਰੀ (ਕੋ—ਐਡ) ਸਕੂਲ ਆਫ ਐਮੀਨੈਸ, ਮਾਨਸਾ ਤੋ ਸ੍ਰੀ ਲਾਭ ਸਿੰਘ ਵੋਕੇਸ਼ਨਲ ਸਕਿਊਰਟੀ ਟ੍ਰੇਨਰ ਤੇ ਸਕਾਊਟ ਅਤੇ 15 ਸਕਾਊਟਸ ਨੇ ਸਾਈਕਲ ਰੈਲੀ ਵਿਚ ਸ਼ਮੂਲੀਅਤ ਕੀਤੀ।

NO COMMENTS