
ਮਾਨਸਾ, 04 ਨਵੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਪਿੰਡ ਨਰਿੰਦਰਪੁਰਾ ਵਿਖੇ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਨੂੰ ਮੌਕੇ ’ਤੇ ਜਾ ਕੇ ਰੁਕਵਾਇਆ। ਕਿਤੇ ਵੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਪਿੰਡ ਫਫੜੇ ਭਾਈ ਕੇ, ਰੱਲੀ, ਜਵਾਹਰਕੇ, ਕਲੀਪੁਰ, ਕੁਲਹਿਰੀ ਅਤੇ ਨਰਿੰਦਰਪੁਰਾ ਦਾ ਦੌਰਾ ਕੀਤਾ।
ਉਨ੍ਹਾਂ ਦੱਸਿਆ ਕਿ ਜਿੱਥੇ ਕਿਤੇ ਵੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਉੱਥੇ ਕਿਸਾਨਾਂ ਨੂੰ ਸਮਝਾ ਕੇ ਅੱਗ ਨੂੰ ਰੋਕਿਆ ਜਾ ਰਿਹਾ ਹੈ। ਉਲੰਘਣਾਂ ਕਰਨ ਵਾਲਿਆਂ ਦੇ ਚਲਾਣ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਜ਼ਮੀਨ ਦੇ ਰਿਕਾਰਡ ਵਿਚ ਲਾਲ ਐਂਟਰੀ ਦਰਜ ਕੀਤੀ ਜਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿਚ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦੀ ਸਾਂਭ ਸੰਭਾਲ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਵੀ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀ ਮਸ਼ੀਨਰੀ ਨਾਲ ਇਸ ਦਾ ਯੋਗ ਪ੍ਰਬੰਧਨ ਕਰਨ।
