ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨ ਏਕਤਾ ਕਲੱਬ ਭਾਈ ਦੇਸਾ ਦੇ ਮੈਂਬਰਾਂ ਨੂੰ ਲਗਾਏ ਮਿਸ਼ਨ ਫਤਿਹ ਦੇ ਬੈਜ

0
23

ਮਾਨਸਾ, 25 ਜੂਨ  (ਸਾਰਾ ਯਹਾ/ਬਲਜੀਤ ਸ਼ਰਮਾ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ ਨੇ ਅੱਜ ਨੌਜਵਾਨ ਏਕਤਾ ਕਲੱਬ ਭਾਈ ਦੇਸਾ ਵਿਖੇ ਸ਼ਿਰਕਤ ਕੀਤੀ ਅਤੇ ਕਲੱਬ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਮਿਸ਼ਨ ਫਤਿਹ ਦੇ ਬੈਜ ਲਗਾਉਂਦਿਆਂ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਏ ਗਏ ਮਿਸ਼ਨ ਫਤਿਹ ਪ੍ਰੋਗਰਾਮ ਤਹਿਤ ਲੋਕਾਂ ਨੂੰ ਘਰ ਘਰ ਜਾ ਕੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰਾਂ ਨੌਜਵਾਨ ਏਕਤਾ ਕਲੱਬ ਭਾਈ ਦੇਸਾ ਜ਼ਿਲ੍ਹੇ ਦੇ ਵਧੀਆਂ ਕਲੱਬਾਂ ਵਿਚ ਆਪਣਾ ਖਾਸ ਸਥਾਨ ਰੱਖਦਾ ਹੈ ਅਤੇ ਆਪਣੀਆਂ ਕਾਰਗੁਜ਼ਾਰੀਆਂ ਲਈ ਸਨਮਾਨਿਤ ਵੀ ਹੋ ਚੁੱਕਾ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਤੋਂ ਹੋਰ ਉਸਾਰੂ ਗਤੀਵਿਧੀਆਂ ਦੀ ਉਮੀਦ ਕਰਦਾ ਹੋਇਆ ਕੋਰੋਨਾ ਮਹਾਂਮਾਰੀ ਖਿਲਾਫ ਜੰਗ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰ ਬਹੁਤ ਵਧੀਆਂ ਢੰਗ ਨਾਲ ਕੋਰੋਨਾ ਖਿਲਾਫ ਜੰਗ ਲੜੀ ਜਾ ਰਹੀ ਹੈ ਜਿਸ ਦੇ ਨਤੀਜੇ ਵਜੋਂ ਪੰਜਾਬ ਵਿਚ ਸਥਿਤੀ ਕੰਟਰੋਲ ਅਧੀਨ ਹੈ। ਉਨ੍ਹਾਂ ਕਲੱਬ ਮੈਂਬਰਾਂ ਨੂੰ ਮਿਸ਼ਨ ਫਤਿਹ ਦੇ ਬੈਜ ਲਗਾਉਂਦਿਆਂ ਕੋਰੋਨਾ ਮਹਾਂਮਾਰੀ ਖਿਲਾਫ਼ ਵਿੱਢੀ ਇਸ ਜੰਗ ਵਿਚ ਮਿਸ਼ਨ ਫਤਿਹ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਕਿਹਾ ਤਾਂ ਜੋ ਕੋਰਨਾ ਮਹਾਂਮਾਰੀ ਨਾਲ ਸਾਵਧਾਨੀਆਂ ਵਰਤਦੇ ਹੋਇਆਂ ਇਸ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ, ਮਾਨਸਾ ਵੱਲੋਂ ਜਾਰੀ ਮਿਸ਼ਨ ਫਤਿਹ ਦੇ ਜਾਗਰੂਕਤਾ ਸਟੀਕਰ ਵੀ ਕਲੱਬ ਮੈਂਬਰਾਂ ਵਿਚ ਵੰਡੇ ਗਏ।
ਵਧੀਕ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਹੀ ਸਮਾਜ ਵਿਚ ਵਿਚਰਦਿਆਂ ਕੁਝ ਖਾਸ ਗੱਲਾਂ ਜਿਵੇਂ ਕਿ ਹੱਥਾਂ ਨੂੰ ਧੋਣਾਂ ਅਤੇ ਸੈਨੀਟਾਈਜ਼ ਕਰਨਾ, ਮਾਸਕ ਪਹਿਨਣਾਂ ਅਤੇ ਸਮਾਜਿਕ ਦੂਰੀ ਆਦਿ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਜਿੰਨਾ ਹੋ ਸਕੇ ਘਰ ਵਿਚ ਰਹਿਣਾ ਚਾਹੀਦਾ ਹੈ ਅਤੇ ਬਹੁਤ ਹੀ ਜ਼ਿਆਦਾ ਜ਼ਰੂਰਤ ਪੈਣ ਤੇ ਹੀ ਘਰੋਂ ਬਾਹਰ ਨਿਕਲਣਾ ਚਾਹੀਦਾ ਹੈ।
ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰੀ ਸਾਗਰ ਸੇਤੀਆ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਬੀਰ ਮਾਨ, ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ ਸ੍ਰੀ ਮਨਦੀਪ ਸਿੰਘ, ਮਨਰੇਗਾ ਅਧਿਕਾਰੀ ਵਨੀਤ ਕੁਮਾਰ ਮਾਨਸਾ ਮੌਜੂਦ ਸਨ।

LEAVE A REPLY

Please enter your comment!
Please enter your name here