ਮਾਨਸਾ, 10 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਹਰ ਬੁੱਧਵਾਰ ਨੂੰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮਾਨਸਾ ਦੇ ਫੇਸਬੁੱਕ ਪੇਜ਼ ਤੋਂ ਲਾਈਵ ਹੋ ਕੇ ਕੋਵਿਡ-19 ਸਬੰਧੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਅਤੇ ਜ਼ਿਲ੍ਹੇ ’ਚ ਮੌਜੂਦਾ ਕੋਰੋਨਾ ਸਥਿਤੀ ਤੋਂ ਜ਼ਿਲ੍ਹਾ ਵਾਸੀਆਂ ਨੂੰ ਜਾਣੂ ਕਰਵਾਉਣ ਦੀ ਲੜੀ ਤਹਿਤ ਇਸ ਵਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਫੇਸਬੁੱਕ ਪੇਜ਼ ਤੋਂ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸੈਂਪÇਲੰਗ ਬਹੁਤ ਹੀ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਪਿੰਡਾਂ, ਸ਼ਹਿਰਾਂ ’ਚ ਜਾ ਕੇ ਕੋਰੋਨਾ ਦੇ ਸੈਂਪਲ ਇੱਕਤਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸੈਂਪÇਲੰਗ ਬਹੁਤ ਜ਼ਰੂਰੀ ਤਾਂ ਜੋ ਕੋਰੋਨਾ ਪੀੜਤ ਮਰੀਜ਼ ਦਾ ਤੁੰਰਤ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੈਂਪÇਲੰਗ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਕੋਰੋਨਾ ਬਿਮਾਰੀ ਤੋਂ ਪੀੜਤ ਵਿਅਕਤੀਆਂ ਦਾ ਰਿਕਵਰੀ ਰੇਟ ਕਾਫ਼ੀ ਵਧੀਆ ਹੈ ਅਤੇ ਮਰੀਜ਼ ਜਲਦੀ ਹੀ ਸਿਹਤਯਾਬ ਹੋ ਕੇ ਆਪਣੇ-ਆਪਣੇ ਘਰਾਂ ਨੂੰ ਪਰਤ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਬਿਮਾਰੀ ਦਾ ਲੱਛਣ ਹੈ ਜਾਂ ਕੋਈ ਕੋਰੋਨਾ ਪਾਜ਼ਿਟਿਵ ਵਿਅਕਤੀਅ ਦੇ ਸੰਪਰਕ ਵਿੱਚ ਆਇਆ ਹੈ ਤਾਂ ਇਸ ਸਬੰਧੀ ਸਿਹਤ ਵਿਭਾਗ ਦੀ ਟੀਮ ਨੂੰ ਜ਼ਰੂਰ ਦੱਸੋ ਅਤੇ ਆਪਣਾ ਕੋਰੋਨਾ ਟੈਸਟ ਕਰਵਾਓ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਸਕ ਪਾਉਣਾ, ਸਮਾਜਿਕ ਦੂਰੀ ਅਤੇ ਹੱਥਾਂ ਨੂੰ ਵਾਰ-ਵਾਰ ਧੋਣਾ ਵਰਗੀਆਂ ਸਿਹਤ ਸਾਵਧਾਨੀਆਂ ਨੂੰ ਵਰਤ ਕੇ ਅਸੀਂ ਇਸ ਬਿਮਾਰੀ ਤੋਂ ਬਚ ਸਕਦੇ ਹਾਂ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆ ਜਾਂਦੀ ਹੈ ਤਾਂ ਉਸਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮਰੀਜ਼ ਦੇ ਘਰ ਸਰਕਾਰ ਦੇ ਨਿਯਮਾਂ ਅਨੁਸਾਰ ਵੱਖਰੀ ਜਗ੍ਹਾ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਘਰ ਵਿੱਚ ਇਕਾਂਤਵਾਰ ਵਿਅਕਤੀ ਸਰਕਾਰ ਦੇ ਨਿਯਮਾਂ ਦੀ ਪਾਲਣਾ ਜ਼ਰੂਰ ਯਕੀਨੀ ਬਣਾਵੇ। ਉਨ੍ਹਾਂ ਦੱਸਿਆ ਕਿ ਇਕਾਂਤਵਾਸ ਮਰੀਜ਼ਾਂ ਦੀ ਸਿਹਤ ਬਾਰੇ ਰੈਪਿਡ ਰਿਸਪੌਂਸ ਟੀਮਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਜਾਣਕਾਰੀ ਲਈ ਜਾਂਦੀ ਹੈ। ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅਸਮਾਜਿਕ ਅਨਸਰਾਂ ਵੱਲੋਂ ਕੋਵਿਡ-19 ਦੀ ਜਾਂਚ ਸਬੰਧੀ ਕੁਝ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਅਤੇ ਲੋਕ ਇਨ੍ਹਾਂ ’ਤੇ ਬਿਲਕੁੱਲ ਵੀ ਵਿਸ਼ਵਾਸ ਨਾ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਕਿਉਂਕਿ ਇਸ ਮਹਾਂਮਾਰੀ ਨੂੰ ਜੜ੍ਹੋਂ ਪੁੱਟਣ ਲਈ ਸਾਰਿਆਂ ਦੀ ਇੱਕਜੁੱਟਤਾ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਵੱਲੋਂ ਪੁੱਛੇ ਸਵਾਲਾਂ ਦਾ ਜਵਾਬ ਵੀ ਦਿੱਤਾ।I/75560/2020