*ਵਧੀਕ ਡਿਪਟੀ ਕਮਿਸ਼ਨਰ ਨੇ ਬਲਾਕ ਬੁਢਲਾਡਾ ਦੇ ਵਿਕਾਸ ਕੰਮਾਂ ਦੀ ਜਾਂਚ ਕੀਤੀ*

0
10

ਮਾਨਸਾ, 03 ਨਵੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ ): ਵਧੀਕ ਡਿਪਟੀ ਕਮਿਸ਼ਨਰ(ਵਿਕਾਸ), ਸ੍ਰੀ ਟੀ. ਬੈਨਿਥ, ਆਈ. ਏ. ਐਸ. ਵੱਲੋਂ ਮਗਨਰੇਗਾ ਸਕੀਮ ਅਧੀਨ ਬਲਾਕ ਬੁਢਲਾਡਾ ਵਿਖੇ ਚੱਲ ਰਹੇ ਕੰਮਾਂ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ(ਗ੍ਰਾਮਿਣ) ਤਹਿਤ ਤਿਆਰ ਕੀਤੇ ਜਾ ਰਹੇ ਘਰਾਂ ਦੀ ਜਾਂਚ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ ਨੇ ਹਾਜਰ ਬੀ.ਡੀ.ਪੀ.ਓ. ਅਤੇ ਮਗਨਰੇਗਾ ਸਟਾਫ ਨੂੰ ਹਦਾਇਤ ਕੀਤੀ ਕਿ ਕੰਮ ਦੇ ਸਥਾਨ ’ਤੇ ਮਜ਼ਦੂਰਾਂ ਨੂੰ ਕੰਮ ਦੀ ਤੈਅ ਮਾਪਦੰਡਾਂ ਸਬੰਧੀ ਜਾਣੂ ਕਰਵਾਇਆ ਜਾਵੇ ਤਾਂ ਜੋ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਲੇਬਰ ਨੂੰ ਪੂਰੀ ਦਿਹਾੜੀ ਮਿਣਤੀ ਅਨੁਸਾਰ ਮਿਲ ਸਕੇ।
ਇਸ ਤੋਂ ਪਹਿਲਾਂ ਉਨ੍ਹਾਂ ਬਲਾਕ ਬੁਢਲਾਡਾ ਦੇ ਸਮੂਹ ਸਰਪੰਚਾਂ ਨਾਲ ਮੀਟਿੰਗ ਕੀਤੀ ਅਤੇ ਵੱਖ-2 ਸਕੀਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਪੀ.ਐਸ.ਆਰ.ਐਲ.ਐਮ. ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਇਸ ਸਕੀਮ ਦਾ ਲਾਭ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਦੇ ਜੀਵਨ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਵੱਧ ਤੋਂ ਵੱਧ ਜਾਬ ਕਾਰਡਧਾਰਕਾਂ ਨੂੰ ਮਗਨਰੇਗਾ ਸਕੀਮ ਅਧੀਨ ਲਾਭ ਦੇਣ ਸਬੰਧੀ ਮੋਕੇ ’ਤੇ ਹਾਜਰ ਬੀ.ਡੀ.ਪੀ.ਓ. ਅਤੇ ਮਗਨਰੇਗਾ ਸਟਾਫ ਨੂੰ ਹਦਾਇਤ ਕੀਤੀ।
ਇਸ ਮੋਕੇ ਉਨ੍ਹਾਂ ਨਾਲ ਸ਼੍ਰੀ ਸੁਖਵਿੰਦਰ ਸਿੰਘ ਬੀ.ਡੀ.ਪੀ.ਓ. ਬੁਢਲਾਡਾ, ਸ਼੍ਰੀ ਸੋਮ ਪ੍ਰਕਾਸ ਗਰਗ, ਏ.ਪੀ.ਓ., ਸ਼੍ਰੀ ਉਮੇਸ਼ ਕੁਮਾਰ ਤਕਨੀਕੀ ਸਹਾਇਕ ਅਤੇ ਸ਼੍ਰੀ ਸੁਖਵਿੰਦਰ ਸਿੰਘ ਤਕਨੀਕੀ ਸਹਾਇਕ ਹਾਜਰ ਸਨ।

NO COMMENTS