*ਵਧੀਕ ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ*

0
14

ਮਾਨਸਾ, 10 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ):
ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਰੀਵਿਊ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਮਾਨਸਾ ਸ੍ਰੀ ਹਰਜਿੰਦਰ ਸਿੰਘ ਜੱਸਲ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤੂਸ਼ਿਤਾ ਗੁਲਾਟੀ ਵੀ ਮੌਜੂਦ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕੀਤਾ ਜਾਵੇ ਅਤੇ ਜੋ ਵਿਕਾਸ ਕਾਰਜ ਕਿਸੇ ਕਾਰਨ ਰੁਕੇ ਹੋਏ ਹਨ ਉਨ੍ਹਾਂ ਸਬੰਧੀ ਜਾਣੂ ਕਰਵਾਇਆ ਜਾਵੇ।
ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨੂੰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਯਕੀਨੀ ਬਣਾਉਣ ਲਈ ਕਿਹਾ। ਕਾਰਜਸਾਧਕ ਅਫ਼ਸਰਾਂ ਪਾਸੋਂ ਨਜਾਇਜ਼ ਕਬਜ਼ਿਆਂ ’ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਹਾਸਲ ਕਰਦਿਆਂ ਹਦਾਇਤ ਕੀਤੀ ਕਿ ਜਿੱਥੇ ਵੀ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਹੋਣ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਏ ਅਤੇ ਡਰੇਨਾਂ ਵਿਚ ਸੁੱਟੇ ਜਾ ਰਹੇ ਗੰਦੇ ਪਾਣੀ ਬਾਰੇ ਰਿਪੋਰਟ ਪੇਸ਼ ਕਰਨ। ਉਨ੍ਹਾਂ ਜਿੱਥੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਪਾਸੋਂ ਮਾਈਨਿੰਗ ਦੇ ਕੇਸਾਂ ਦਾ ਜਾਇਜ਼ਾ ਲਿਆ ਉੱਥੇ ਹੀ ਅਜਿਹੇ ਕੇਸਾਂ ’ਤੇ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਜਾਣਕਾਰੀ ਹਾਸਲ ਕੀਤੀ।
ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰਕੇ ਰਿਫਲੈਕਟਰ ਅਤੇ ਲਾਈਟਾਂ ਆਦਿ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਟਰੈਫਿਕ ਪੁਲਿਸ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਕਿਸੇ ਪ੍ਰਕਾਰ ਦੀ ਟਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ।
ਉਨ੍ਹਾਂ ਸਿਵਲ ਸਰਜਨ ਪਾਸੋਂ ਕੋਵਿਡ-19 ਵੈਕਸੀਨੇਸ਼ਨ ਬਾਰੇ, ਓਟ ਸੈਂਟਰਾਂ ਦੀ ਕਾਰਗੁਜ਼ਾਰੀ ਅਤੇ ਉਥੇ ਆਉਣ ਵਾਲੇ ਮਰੀਜ਼ਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਡੇਂਗੂ ਮਲੇਰੀਆ ਦੇ ਸੀਜ਼ਨ ਦੇ ਮੱਦੇਨਜ਼ਰ ਉਨ੍ਹਾਂ ਵਿਭਾਗ ਵੱਲੋਂ ਇਸ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਨਿਰੰਤਰ ਫੌਗਿੰਗ ਕੀਤੀ ਜਾਵੇ ਅਤੇ ਚਲਾਣ ਕੱਟੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ ਦੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਸਥਿਤੀ ਦਾ ਜਾਇਜ਼ਾ ਲਿਆ।
ਸੇਫ ਸਕੂਲ ਵਾਹਨ ਪਾਲਿਸੀ ਬਾਰੇ ਰੀਵਿਊ ਕਰਦਿਆਂ ਉਨ੍ਹਾਂ ਕਿਹਾ ਕਿ ਸਕੂਲ ਵੈਨਾਂ ਅੰਦਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਸਕੂਲਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੇ ਵਾਹਨਾਂ ਦੇ ਚਲਾਣ ਕੀਤੇ ਜਾਣ। ਉਨ੍ਹਾਂ ਸਿੱਖਿਆ ਵਿਭਾਗ ਅਧੀਨ ਚੱਲ ਰਹੇ ਵਿਕਾਸ ਕਾਰਜਾਂ, ਐਸ.ਸੀ. ਸਕਾਲਰਸ਼ਿਪ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਲਈ। ਉਨ੍ਹਾਂ ਮਿਡ ਡੇਅ ਮੀਲ ਵਿਚ ਕਣਕ ਅਤੇ ਚਾਵਲ ਦੀ ਸਪਲਾਈ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮਿਡ ਡੇਅ ਮੀਲ ਵਿਚ ਸ਼ੈੱਡ ਪਵਾਉਣ ਅਤੇ ਜਿੱਥੇ ਕਿਤੇ ਚਾਰਦੀਵਾਰੀ ਦੀ ਰਿਪੇਅਰ ਕਰਵਾਉਣ ਦੀ ਜ਼ਰੂਰਤ ਹੈ ਉਸ ਲਈ ਪ੍ਰਪੋਜ਼ਲ ਭੇਜੀ ਜਾਵੇ।
ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਅਧਿਕਾਰੀਆਂ ਪਾਸੋਂ ਲਗਾਤਾਰ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ, ਰਜਿਸਟਰੇਸ਼ਨਾਂ ਅਤੇ ਵੱਖ ਵੱਖ ਨੌਜਵਾਨਾਂ ਦੀ ਪਲੇਸਮੈਂਟ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਬਾਰੇ ਸ਼ੋਸ਼ਲ ਮੀਡੀਆ, ਪ੍ਰਿੰਟ ਮੀਡੀਆ ਰਾਹੀਂ ਨੌਜਵਾਨਾਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਵਾ ਚੁੱਕੇ ਪ੍ਰਾਰਥੀਆਂ ਨੂੰ ਵਟਸਐਪ ਗਰੁੱਪ ਰਾਹੀਂ ਪਲੇਸਮੈਂਟ ਕੈਂਪਾਂ ਦੀ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਪਾਸੋਂ ਬੀਜ ਅਤੇ ਯੂਰੀਆ ਦੀ ਸਪਲਾਈ ਬਾਰੇ ਜਾਣਕਾਰੀ ਹਾਸਲ ਕੀਤੀ। ਉੁਨ੍ਹਾਂ ਕਿਹਾ ਕਿ ਫਸਲਾਂ ਲਈ ਵਰਤੀ ਜਾਂਦੀ ਖਾਦ ਦੀ ਸੈਂਪÇਲੰਗ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਡੇਅਰੀ ਵਿਭਾਗ ਦੇ ਅਧਿਕਾਰੀਆਂ ਪਾਸੋਂ ਦੁੱਧ ਦੀ ਪ੍ਰੋਡਕਸ਼ਨ ਅਤੇ ਵੱਖ ਵੱਖ ਕੰਪਨੀਆਂ ਵੱਲੋਂ ਕੀਤੀ ਜਾਂਦੀ ਦੁੱਧ ਦੀ ਕੁਲੈਕਸ਼ਨ ਦਾ ਜਾਇਜ਼ਾ ਲਿਆ।ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿੰਨ੍ਹਾਂ ਵਿਭਾਗਾਂ ਦੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਉਹ ਤੁਰੰਤ ਆਪਣੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ।
ਇਸ ਮੌਕੇ ਜਿੱਥੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਕਾਰਜਸਾਧਕ ਅਫ਼ਸਰਾਂ ਪਾਸੋਂ ਪ੍ਰਾਪਰਟੀ ਟੈਕਸ ਦੀ ਕੁਲੈਕਸ਼ਨ ਦਾ ਜਾਇਜ਼ਾ ਲਿਆ ਉੱਥੇ ਹੀ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤੂਸ਼ਿਤਾ ਗੁਲਾਟੀ ਵੱਲੋਂ ਵੱਖ ਵੱਖ ਵਿਭਾਗਾਂ ਦੀਆਂ ਪੀ.ਜੀ.ਆਰ.ਐਸ. ਪੋਰਟਲ ’ਤੇ ਲੰਬਿਤ ਸ਼ਿਕਾਇਤਾਂ ਬਾਰੇ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਕੋਈ ਵੀ ਸ਼ਿਕਾਇਤ ਪੈਂਡਿੰਗ ਨਾ ਰਹੇ।

LEAVE A REPLY

Please enter your comment!
Please enter your name here