*ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਮਗਨਰੇਗਾ ਅਤੇ ਹੋਰ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ*

0
13

ਮਾਨਸਾ, 13 ਫਰਵਰੀ (ਸਾਰਾ ਯਹਾਂ/  ਮੁੱਖ ਸੰਪਾਦਕ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ.ਬੈਨਿੱਥ ਆਈ.ਏ.ਐਸ. ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਜਾਂਚ ਕਰਨ ਲਈ ਬਲਾਕ ਭੀਖੀ ਦੇ ਪਿੰਡ ਭੁਪਾਲ ਖੁਰਦ, ਖੀਵਾ ਕਲਾਂ, ਬੱਪੀਆਣਾ, ਢੈਪਈ, ਬੁਰਜ ਝੱਬਰ, ਅਲੀਸ਼ੇਰ ਕਲਾਂ, ਗੁਰਥੜੀ, ਬਲਾਕ ਝੁਨੀਰ ਦੇ ਪਿੰਡ ਭੰਮੇ ਖੁਰਦ, ਝੁਨੀਰ, ਝੇਰਿਆਂਵਾਲੀ, ਅਤੇ ਬਲਾਕ ਮਾਨਸਾ ਦੇ ਪਿੰਡ ਖੋਖਰ ਖੁਰਦ, ਕਰਮਗੜ ਔਤਾਂਵਾਲੀ ਅਤੇ ਗਾਗੋਵਾਲ ਦਾ ਦੌਰਾ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਮਗਨਰੇਗਾ ਅਤੇ ਹੋਰ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਗਏ ਕੰਮਾਂ ਦੀ ਜਾਂਚ ਕੀਤੀ। ਉਨ੍ਹਾ ਗ੍ਰਾਮ ਪੰਚਾਇਤਾਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਕੰਮਾਂ ਦੇ ਵਿੱਚ ਵਧੀਆ ਗੁਣਵੱਤਾ ਦਾ ਸਾਮਾਨ ਹੀ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੇਕਰ ਕੋਈ ਵੀ ਅਣਗਿਹਲੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਜਿੰਮੇਵਾਰੀ ਹੋਵੇਗੀ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਰੂੜੀ ਉਸ ਜਗ੍ਹਾ ’ਤੇ ਹੀ ਸੁੱਟੀ ਜਾਵੇ ਜਿੱਥੇ ਇਸ ਦੀ ਜਗ੍ਹਾ ਹੋਵੇ ਅਤੇ ਰੂੜੀ ਨੂੰ ਸੜਕ ਉੱਪਰ ਨਾ ਸੁਟਿਆ ਜਾਵੇ। ਉਨ੍ਹਾਂ ਹਾਜਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਨਿਰੰਤਰ ਜਾਂਚ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਕੰਮ ਦੀ ਗੁਣਵੱਤਾ ਨੂੰ ਵਧਾਇਆ ਜਾ ਸਕੇ।

LEAVE A REPLY

Please enter your comment!
Please enter your name here