ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਮਾਗਮ ਮਨਾਉਣ ਸਬੰਧੀ ਮੀਟਿੰਗ

0
42

ਮਾਨਸਾ, 30 ਦਸੰਬਰ (ਸਾਰਾ ਯਹਾ /ਜੋਨੀ ਜਿੰਦਲ) :ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਮਨਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਅਗੇਤੇ ਤੌਰ ਉੱਤੇ ਸਮੀਖਿਆ ਮੀਟਿੰਗ ਕੀਤੀ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕੀਤੇ।  ਉਨ੍ਹਾਂ ਕਿਹਾ ਕਿ ਸਰਕਾਰੀ ਨਹਿਰੂ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਸਮਾਗਮ ਦੌਰਾਨ  ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਮੁੱਖ ਰੱਖਦਿਆਂ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਵਾਰ ਇੱਕਠ ਨਹÄ ਕੀਤਾ ਜਾਵੇਗਾ ਅਤੇ ਨਾ ਹੀ ਵਿਦਿਆਰਥੀਆਂ ਵੱਲੋਂ ਕੀਤਾ ਜਾਣ ਵਾਲਾ ਸਭਿਆਚਾਰਕ ਪ੍ਰੋਗਰਾਮ ਹੋਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪਰੇਡ ਹੋਵੇਗੀ ਅਤੇ ਕੁਝ ਵਿਭਾਗਾਂ ਵੱਲੋਂ ਉਨ੍ਹਾਂ ਦੀਆਂ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।  ਉਨ੍ਹਾਂ ਹਦਾਇਤ ਕੀਤੀ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਏ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਿਲਕੁਲ ਵੀ ਬਰਦਾਸ਼ਤ ਨਹÄ ਕੀਤਾ ਜਾਵੇਗਾ।  ਮੀਟਿੰਗ ਦੌਰਾਨ ਐਸ.ਡੀ.ਐਮ. ਸਰਦੂਲਗੜ੍ਹ ਸਰਬਜੀਤ ਕੌਰ, ਐਸ.ਪੀ. ਸਤਨਾਮ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਅਤੇ ਤਹਿਸੀਲਦਾਰ ਅਮਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

NO COMMENTS