
ਮਾਨਸਾ, 20 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 21 ਫਰਵਰੀ 2023 ਨੂੰ ਸਤਿਆ ਮਾਈਕਰੋ ਕੈਪੀਟਲ ਲਿਮਟਿਡ ਵੱਲੋਂ ਰਿਲੇਸ਼ਨਸ਼ਿਪ ਅਫਸ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਇਸ ਪਲੇਸਮੈਂਟ ਕੈਂਪ ਵਿਚ ਘੱਟ ਤੋਂ ਘੱਟ 12ਵੀ ਪਾਸ ਯੋਗਤਾ ਵਾਲੇ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ 19 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।

ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉਂਪਰ) ਪਹੁੰਚ ਕਰ ਸਕਦੇ ਹਨ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15500 ਤੋਂ 25000 ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ 10.30 ਤੋਂ 1.30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 72900-65015 ਅਤੇ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
