ਫ਼ਗਵਾੜਾ 20 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ ਵਲੋਂ ਅੱਜ ਗਣਤੰਤਰ ਦਿਵਸ ਸਬੰਧੀ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿੱਥੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਮੌਕੇ ਸਟੇਡੀਅਮ ਦੀ ਸਾਫ ਸਫਾਈ,ਸ਼ਹਿਰ ਦੇ ਸੁੰਦਰੀਕਰਨ, ਸੁਰੱਖਿਆ,ਆਵਾਜਾਈ,ਬੈਰਕੇਟਿੰਗ, ਲੋਕਾਂ ਦੇ ਬੈਠਣ,ਸਟੇਜ ਦੀ ਸਜਾਵਟ,ਬੈਂਡ ਦੇ ਪ੍ਰਬੰਧਾਂ,ਕਰਮਚਾਰੀਆਂ ਦੀਆਂ ਡਿਊਟੀਆਂ,ਫਸਟ ਏਡ,ਬਿਜਲੀ ਤੇ ਸਾਊਂਡ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪੁਲਿਸ,ਹੋਮਗਾਰਡ, ਐਨ.ਸੀ.ਸੀ., ਸਿੱਖਿਆ ਵਿਭਾਗ, ਗਰਲਜ਼ ਗਾਇਡ ਤੇ ਸੈਨਿਕ ਸਕੂਲ ਦੀ ਟੁਕੜੀ ਮਾਰਚ ਪਾਸਟ ਵਿਚ ਭਾਗ ਲਵੇਗੀ। ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਹੋਵੇਗਾ ਜਿਸ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ 8 ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ਐਸ ਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਸਮਾਗਮ ਦੌਰਾਨ ਸੁਰੱਖਿਆ ਲਈ ਗੁਰੂ ਨਾਨਕ ਸਟੇਡੀਅਮ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਤੋ ਇਲਾਵਾ ਐਸ.ਡੀ.ਐਮ.ਮੇਜਰ ਇਰਵਿਨ ਕੌਰ,ਐਸ.ਪੀ.ਗੁਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਕਪਿਲ ਜਿੰਦਲ ਅਤੇ ਹੋਰ ਹਾਜ਼ਰ ਸਨ