
ਮਾਨਸਾ11,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਸਰਕਾਰੀ ਪ੍ਰਾਇਮਰੀ ਸਕੂਲ ਹਰੀਜਨ ਬਸਤੀ ਦੀ ਅਧਿਆਪਕਾ ਵਨੀਤਾ ਜਿੰਦਲ ਨੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲ ਦੇ ਵਿਹੜੇ ਚ ਗਮਲਿਆਂ ਵਿੱਚ ਪੌਦੇ ਲਗਾਕੇ ਜਨਮਦਿਨ ਮਨਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ
ਇਹ ਜਾਣਕਾਰੀ ਦਿੰਦਿਆਂ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਸੰਜੀਵ ਪਿੰਕਾ ਨੇ ਦੱਸਿਆ ਕਿ ਮੈਡਮ ਵਲੋਂ ਕਈ ਦਿਨ ਪਹਿਲਾਂ ਸਾਡੀ ਸੰਸਥਾ ਨਾਲ ਸੰਪਰਕ ਕਰਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਤਹਿਤ ਅੱਜ ਸ਼੍ਰੀ ਕ੍ਰਿਸ਼ਨਾ ਗਰੁੱਪ ਦੇ ਸਹਿਯੋਗ ਨਾਲ ਇਹ ਪੌਦੇ ਲਗਾਏ ਗਏ ਹਨ ਉਨ੍ਹਾਂ ਦੱਸਿਆ ਕਿ ਮਨੀਸ਼ ਚੌਧਰੀ ਦੀ ਅਗਵਾਈ ਹੇਠ ਸ਼੍ਰੀ ਕ੍ਰਿਸ਼ਨਾ ਗਰੁੱਪ ਦੇ ਮੈਂਬਰ ਸਾਂਝੀਆਂ ਥਾਵਾਂ ਤੇ ਪੌਦੇ ਲਗਾਉਂਦੇ ਵੀ ਹਨ ਅਤੇ ਉਨ੍ਹਾਂ ਦੀ ਸੰਭਾਲ ਵੀ ਕਰਦੇ ਹਨ। ਮਨੀਸ਼ ਚੌਧਰੀ ਨੇ ਮੈਡਮ ਨੂੰ ਜਨਮਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ।

ਮੈਡਮ ਵਨੀਤਾ ਜਿੰਦਲ ਨੇ ਸੰਸਥਾ ਦੇ ਮੈਂਬਰਾਂ ਦਾ ਸਹਿਯੋਗ ਦੇ ਕੇ ਉਨ੍ਹਾਂ ਦੇ ਜਨਮਦਿਨ ਨੂੰ ਯਾਦਗਾਰੀ ਬਣਾਉਣ ਲਈ ਧੰਨਵਾਦ ਕੀਤਾ।
ਇਸ ਮੌਕੇ ਸੁਰਿੰਦਰ ਬਾਂਸਲ, ਨਰਿੰਦਰ ਗੁਪਤਾ, ਜਗਤ ਰਾਮ, ਹਰਕਿਸ਼ਨ ਸ਼ਰਮਾਂ, ਵਿਵੇਕ ਕੁਮਾਰ,ਨੀਰਜ ਕੁਮਾਰ, ਜਤਿੰਦਰ ਕੁਮਾਰ,ਵਿੱਕੀ ਸਮੇਤ ਮੈਂਬਰ ਹਾਜ਼ਰ ਸਨ।
