ਬੁਢਲਾਡਾ 23 ਸਤੰਬਰ (ਸਾਰਾ ਯਹਾ/ਅਮਨ ਮਹਿਤਾ): ਵਪਾਰ ਮੰਡਲ ਦੇ ਪ੍ਰਧਾਨ ਗੁਰਿੰਦਰ ਮੋਹਨ ਅਤੇ ਮਾਰਕਿਟ ਕਮੇਟੀ ਦੇ ਚੇਅਰਮੈਨ ਖੇਮ ਸਿੰਘ ਜਟਾਣਾ ਨੇ ਕੇਂਦਰ ਸਰਕਾਰ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਧੱਕੇ ਨਾਲ ਕਿਸਾਨ, ਮਜਬੂਰ,ਆੜਤੀ, ਛੋਟੇ ਦੁਕਾਨਦਾਰ ਅਤੇ ਮੱਧਵਰਗ ਆਦਿ ਮਾਰੂ ਪਾਸ਼ ਕੀਤੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ਼ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਵਿੱਚ ਪੂਰਨ ਸਹਿਯੋਗ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੱਡੇ ਉਦਯੋਗਪਤੀਆਂ ਤੇ ਕਾਰਪੋਰੇਟਸ ਨੂੰ ਵਪਾਰਕ ਘੁਟਾਲੇ ਕਰਨ ਲਈ ਛੁੱਟ ਦੇ ਰਖੀਂ ਹੈ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਲਗਾਤਾਰ ਨਵੇਂ-ਨਵੇ ਕਈ ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਛੋਟੇ – ਬੜੇ ਕਿਸੇ ਦੁਕਾਨਦਾਰ ਅਤੇ ਮੱਧਵਰਗ ਵਪਾਰੀ ਨੂੰ ਕੋਈ ਸਹੂਲਤ ਨਹੀਂ ਦਿੱਤੀ ਗਈ ਹੈ। ਸਰਕਾਰ ਵੱਲੋਂ ਸਿਰਫ਼ ਫੋਕੀ ਬਿਆਨਬਾਜ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਦੌਰਾਨ ਆਮ ਲੋਕਾਂ ਵਿਸ਼ੇਸ਼ ਕਰਕੇ ਮੱਧਵਰਗ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਲੇਕਿਨ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਦੀ ਸੱੁਧ ਲਈ ਗਈ ਉਨ੍ਹਾਂ ਵਿੱਚ ਭਾਰੀ ਰੋਸ਼ ਪਾਇਆਂ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਦੇਸ਼ ਦੀਆਂ ਮਹੱਤਵਪੂਰਨ ਸੰਸਥਾਨ ਵੇਚ ਕੇ ਭਾਰਤ ਨੂੰ ਆਰਥਿਕ ਗੁਲਾਮੀ ਦੀਆਂ ਜੰਜ਼ੀਰਾਂ ਵਿੱਚ ਜਕੜਨ ਦੀਆਂ ਤਿਆਰੀ ਕਰ ਰਹੀ ਹੈ। ਉਨ੍ਹਾਂ ਨੇ ਸਮੂਹ ਦੁਕਾਨਦਾਰਾਂ, ਛੋਟੇ – ਬੜੇ ਵਪਾਰੀ ਵਰਗ ਅਤੇ ਰੇਹੜੀ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦ ਅਤੇ ਚੱਕੇ ਜਾਮ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ।