*ਵਪਾਰ ਮੰਡਲ ਮਾਨਸਾ ਵੱਲੋਂ ਭਾਰਤ ਬੰਦ ਦੌਰਾਨ ਦਿੱਤਾ ਗਿਆ ਪੂਰਾ ਸਮਰਥਨ ਬੱਬੀ ਦਾਨੇਵਾਲੀਆ*

0
71

  ਮਾਨਸਾ 27ਸਤੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ)  ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਿਆਂਦੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਸੰਯੁਕਤ ਮੋਰਚੇ ਵੱਲੋਂ ਭਾਰਤ ਬੰਦ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਵਿੱਚ ਵੀ ਇਸ ਦਾ ਅਸਰ ਵੇਖਣ ਲਈ ਮਿਲਿਆ ।ਮਾਨਸਾ ਜ਼ਿਲ੍ਹੇ ਦੇ  ਵਿੱਚ ਸੰਯੁਕਤ ਮੋਰਚੇ ਵਿੱਚ ਸ਼ਾਮਲ ਕਿਸਾਨ ਯੂਨੀਅਨਾਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਅਤੇ ਪਿੰਡਾਂ ਦੇ ਲੋਕਾਂ ਨੇ ਭਾਰੀ ਹਾਜ਼ਰੀ ਦਰਜ ਕਰਵਾਈ । ਮਾਨਸਾ ਜ਼ਿਲ੍ਹੇ ਵਿੱਚ ਵਪਾਰ ਮੰਡਲ ਮਾਨਸਾ ਵੱਲੋਂ ਵੀ ਸਮਰਥਨ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਸਮੂਹ ਵਪਾਰੀ ਵਰਗ ਨੇ ਵਪਾਰ ਮੰਡਲ ਦੇ ਬੈਨਰ ਤਲੇ ਇਸ ਦਾ ਪੂਰਾ ਸਹਿਯੋਗ ਕੀਤਾ ਗਿਆ ।  ਇਸ ਮੌਕੇ ਸੰਬੋਧਨ ਮਾਨਸਾ ਅਤੇ ਭੈਣੀਬਾਘਾ ਵਿੱਚ ਸੰਬੋਧਨ ਕਰਦਿਆਂ ਵਪਾਰ ਮੰਡਲ ਮਾਨਸਾ ਦੇ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ  ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾ ਕਾਨੂੰਨਾਂ ਨਾਲ ਆੜ੍ਹਤੀਆ ਕਿਸਾਨ ਮਜ਼ਦੂਰ ਅਤੇ ਵਪਾਰੀ ਵਰਗ ਦਾ ਬਹੁਤ ਨੁਕਸਾਨ ਹੋਵੇਗਾ । ਅਤੇ ਆਮ ਲੋਕਾਂ ਲਈ ਮਾਰੂ  ਸਾਬਤ ਹੋਣਗੇ ਉਨ੍ਹਾਂ ਕਿਹਾ ਕਿ ਵਪਾਰ ਮੰਡਲ ਜ਼ਿਲਾ ਮਾਨਸਾ ਕਿਸਾਨਾਂ ਦੇ ਹੱਕ ਵਿਚ ਹਮੇਸ਼ਾ ਖੜ੍ਹਾ ਹੈ ਅਤੇ ਖੜ੍ਹਾ ਰਹੇਗਾ। 

NO COMMENTS