ਵਰਧਮਾਨ ਸਪੀਨਿੰਗ ਐਂਡ ਜਨਰਲ ਮਿਲਜ਼ ਨੇ ਕੀਤੀ 62 ਪ੍ਰਾਰਥੀਆਂ ਦੀ ਚੋਣ

0
25

ਮਾਨਸਾ, 11 ਸਤੰਬਰ(ਸਾਰਾ ਯਹਾ,ਜੋਨੀ ਜਿੰਦਲ) : ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਵਰਧਮਾਨ ਸਪੀਨਿੰਗ ਐਂਡ ਜਨਰਲ ਮਿਲਜ਼ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ 162 ਦੇ ਕਰੀਬ ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ, ਜਿਨ੍ਹਾਂ ਵਿੱਚੋਂ ਇਸ ਕੈਂਪ ਵਿੱਚ ਵਰਧਮਾਨ ਸਪੀਨਿੰਗ ਐਂਡ ਜਨਰਲ ਮਿਲਜ਼ ਵੱਲੋਂ 62 ਪ੍ਰਾਰਥੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਪਲੇਸਮੈਂਟ ਕੈਂਪ ਵਿੱਚ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮਹਿੰਦਰ ਪਾਲ ਵੱਲੋਂ ਭਾਗ ਲਿਆ ਗਿਆ ਅਤੇ ਅਯੋਗ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਪ੍ਰੋਤਸਾਹਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਯੋਗ ਬੇਰੋਜ਼ਗਾਰ ਪ੍ਰਾਰਥੀਆਂ ਨੂੰ 24 ਤੋਂ 30 ਸਤੰਬਰ ਤੱਕ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਲਗਾ ਕੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।  ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 14 ਸਤੰਬਰ ਨੂੰ ਹੈਲਥ ਕੇਅਰਜ਼ ਫਾਰ ਯੂ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ 12ਵੀ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੀ ਜਰੂਰਤ ਹੈ. ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਮਾਨਸਾਹੀਆ ਨੇ ਦੱਸਿਆ ਕਿ ਪ੍ਰਾਰਥੀ ਦੀ ਉਮਰ ਸੀਮਾ 18 ਤੋਂ 37 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ *ਤੇ ਤੰਦਰੁਸਤ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋਸਟੈਟ ਕਾਪੀਆਂ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਪਹੰੁਚ ਕਰਨ।  ਉਨ੍ਹਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 85568-67898 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) ਵਿਖੇ ਸਵੇਰੇ 10:00 ਵਜੇ ਤੋਂ ਸ਼ਾਮ ਦੇ 3 ਵਜੇ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ 100 ਹੈ ਅਤੇ ਤਨਖਾਹ 15000/- ਤੋਂ 20000/- ਰੁਪਏ ਦੇ ਕਰੀਬ ਹੋਵੇਗੀ।

NO COMMENTS