*ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਬੂਤਾਂ ਸਮੇਤ ਪੇਸ਼ ਹੋਣ ਦੇ ਹੁਕਮ, ਜਥੇਦਾਰ ‘ਤੇ RSS ਤੇ BJP ਦਾ ਦਬਾਅ ਹੋਣ ਦਾ ਜਤਾਇਆ ਸੀ ਖ਼ਦਸ਼ਾ*

0
18

13 ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) ਜਥੇਦਾਰ ਸਾਹਿਬਾਨ ਉੱਤੇ ਅੰਦਰਖਾਤੇ ਬਹੁਤ ਦਬਾਅ ਪਾਇਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਦੰਡ ਦੀ ਸਜ਼ਾ ਸੁਣਾਉਣ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਆਗੂਹੀਣ ਵੀ ਕਰਨਾ ਹੈ।
 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਸ਼ੰਕਾ ਜ਼ਾਹਰ ਕੀਤਾ ਸੀ ਕਿ ਜਥੇਦਾਰ ਸਾਹਿਬਾਨ ਉੱਤੇ ਬੀਜੇਪੀ/ ਆਰ.ਐਸ.ਐਸ. ਵੱਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਹੁਣ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸਬੂਤਾਂ ਸਮੇਤ ਪੇਸ਼ ਹੋਣ ਲਈ ਕਿਹਾ ਗਿਆ ਹੈ।

ਜ਼ਿਕਰ ਕਰ ਦਈਏ ਕਿ ਜਥੇਦਾਰ ਸਾਹਿਬਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ 15 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਜਾਣਕਾਰੀ ਮੁਤਾਬਕ, ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਜੇ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਲਟੋਹਾ, ਜਥੇਦਾਰ ਸਾਹਿਬਾਨ ਉਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

ਜ਼ਿਕਰ ਕਰ ਦਈਏ ਕਿ ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ ਲਿਖਇਆ ਸੀ, ਜਥੇਦਾਰ ਸਾਹਿਬਾਨ ਉੱਤੇ ਅੰਦਰਖਾਤੇ ਬਹੁਤ ਦਬਾਅ ਪਾਇਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਦੰਡ ਦੀ ਸਜ਼ਾ ਸੁਣਾਉਣ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਆਗੂਹੀਣ ਵੀ ਕਰਨਾ ਹੈ। ਵਲਟੋਹਾ ਨੇ ਕਿਹਾ ਸੀ ਕਿ ਸੂਤਰਾਂ ਮੁਤਾਬਕ, ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਬਾਰੇ ਦਬਾਅ ਪਾਉਣ ਵਾਲਿਆਂ ਵਿੱਚ ਕੇਂਦਰੀ ਹਕੂਮਤ,BJP ਤੇ RSS ਦੇ ਨਾਲ ਨਾਲ ਦੇਸ਼ ਵਿਦੇਸ਼ ‘ਚ ਬੈਠੇ ਸਿੱਖੀ ਸਰੂਪ ਵਾਲੇ ਉਹ ਲੋਕ ਵੀ ਹਨ ਸ਼ਾਮਲ ਹਨ ਜੋ ਹਮੇਸ਼ਾਂ ਹੀ ਅਕਾਲੀ ਦਲ ਦੇ ਵਿਰੋਧੀ ਰਹੇ ਹਨ। 

ਸੁਖਬੀਰ ਨੂੰ ਐਲਾਨੀ ਜਾਣ ਵਾਲੀ ਸਜ਼ਾ ਪਿੱਛੇ ਵਿਵਾਦ ?

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਾਦਲ ਨੂੰ 30 ਅਗਸਤ ਨੂੰ “ਤਨਖ਼ਾਹੀਆਂ” ਐਲਾਨ ਦਿੱਤਾ ਗਿਆ ਸੀ। ਹਾਲਾਂਕਿ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਲਈ ਆਪਣੀ ਧਾਰਮਿਕ ਸਜ਼ਾ ਨਹੀਂ ਸੁਣਾਈ ਹੈ। ਇੱਕ ਮਹੀਨਾ ਜਨਤਕ ਗਤੀਵਿਧੀਆਂ ਤੋਂ ਦੂਰ ਰਹਿਣ ਤੋਂ ਬਾਅਦ ਬਾਦਲ ਨੇ ਪਿਛਲੇ ਹਫ਼ਤੇ ਆਪਣੀਆਂ ਸਿਆਸੀ ਸਰਗਰਮੀਆਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦੇ ਵਿਰੋਧੀਆਂ ਨੇ ਇਸ ਨੂੰ ਅਕਾਲ ਤਖ਼ਤ ਦੇ ਫੈਸਲੇ ਦੀ ਉਲੰਘਣਾ ਕਰਾਰ ਦਿੱਤਾ ਕਿਉਂਕਿ ਜਦੋਂ ਤੱਕ ਉਹ ਆਪਣਾ ਪ੍ਰਾਸਚਿਤ ਪੂਰਾ ਨਹੀਂ ਕਰ ਲੈਂਦੇ ਉਦੋਂ ਤੱਕ ਉਨ੍ਹਾਂ ਨੂੰ ਜਨਤਕ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈਣਾ ਚਾਹੀਦਾ ਹੈ।

LEAVE A REPLY

Please enter your comment!
Please enter your name here