ਵਹੀਕਲ ਨੰਬਰ ਪਲੇਟਾਂ ਬਣਾਉਣ ਵਾਲਿਆਂ ਲਈ ਵਿਸ਼ੇਸ਼ ਹਦਾਇਤਾਂ ਜਾਰੀ

0
305

ਮਾਨਸਾ, 4 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ  1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲਿਆਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ।    ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਵੇਖਣ ਵਿਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ ਵਿਚ ਵਰਤੇ ਵਹੀਕਲ ਨੂੰ ਟਰੇਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਨਾ ਬਣਾ ਕੇ ਦਿੱਤੀ ਜਾਵੇ, ਨੰਬਰ ਪਲੇਟ ਸਿਰਫ਼ ਵਹੀਕਲ ਤੇ ਹੀ ਲਗਾ ਕੇ ਦਿੱਤੀ ਜਾਵੇ। ਵਹੀਕਲਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੇ ਇਕ ਰਜਿਸਟਰ ਲਗਾਇਆ ਜਾਵੇ, ਜਿਸ ਵਿਚ ਨੰਬਰ ਪਲੇਟ ਬਣਵਾਉਣ ਵਾਲੇ ਵਿਅਕਤੀ ਦਾ ਨਾਮ ਸਮੇਤ ਪੂਰਾ ਪਤਾ ਅਤੇ ਉਸ ਦਾ ਆਈ.ਡੀ. ਪਰੂਫ ਵੀ ਦਰਜ ਕੀਤਾ ਜਾਵੇ। ਵਹੀਕਲ ਦਾ ਨੰਬਰ, ਚੈਸੀ ਨੰਬਰ, ਇੰਜਨ ਨੰਬਰ ਵੀ ਰਜਿਸਟਰ ਵਿਚ ਦਰਜ ਕਰਕੇ ਵਿਅਕਤੀ ਦੇ ਦਸਤਖ਼ਤ ਕਰਵਾਉਣੇ ਜਰੂਰੀ ਹਨ।  ਉਨ੍ਹਾਂ ਕਿਹਾ ਕਿ ਵਹੀਕਲਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾਣ, ਤਾਂ ਜੋ ਇਹ ਕੈਮਰੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਨੂੰ ਕਵਰ ਕਰਦੇ ਹੋਣ।       ਇਹ ਹੁਕਮ 30 ਸਤੰਬਰ 2020 ਤੱਕ ਲਾਗੂ ਰਹੇਗਾ

NO COMMENTS