*ਵਾਇਸ ਆਫ ਮਾਨਸਾ ਦੇ ਮੈਂਬਰਾਂ ਵਲੋਂ ਜ਼ਿਲ੍ਹੇ ਅੰਦਰ ਵੱਧ ਰਹੀ ਅਵਾਰਾ ਪਸ਼ੂਆਂ ਦੀ ਸਮਸਿਆ ਅਤੇ ਲੁੱਟ ਖੋਹ ਦੀਆਂ ਹੋ ਰਹੀਆਂ ਵਾਰਦਾਤਾਂ ਸੰਬੰਧੀ ਮੰਗ ਪੱਤਰ ਦਿੱਤਾ*

0
82

ਮਾਨਸਾ, 27 ਅਗਸਤ-  (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਵਾਇਸ ਆਫ ਮਾਨਸਾ ਦੇ ਮੈਂਬਰਾਂ ਵਲੋਂ ਮਾਨਯੋਗ ਐਸ.ਐਸ.ਪੀ.ਮਾਨਸਾ ਨੂੰ ਮਿਲ ਕੇ ਜ਼ਿਲ੍ਹੇ ਅੰਦਰ ਵੱਧ ਰਹੀ ਅਵਾਰਾ ਪਸ਼ੂਆਂ ਦੀ ਸਮਸਿਆ ਅਤੇ ਲੁੱਟ ਖੋਹ ਦੀਆਂ ਹੋ ਰਹੀਆਂ ਵਾਰਦਾਤਾਂ ਸੰਬੰਧੀ ਮੰਗ ਪੱਤਰ ਦਿੱਤਾ।ਇਹ ਜਾਣਕਾਰੀ ਦਿੰਦਿਆਂ ਸੰਜੀਵ ਪਿੰਕਾ ਨੇ ਦੱਸਿਆ ਕਿ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਵੱਧ ਰਹੀ ਸਮਸਿਆ ਤੋਂ ਇਲਾਵਾ ਟ੍ਰੈਫਿਕ ਦੀ ਸਮਸਿਆ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ।ਡਾਕਟਰ ਜਨਕ ਰਾਜ ਸਿੰਗਲਾ ਨੇ ਸ਼ਹਿਰ ਦੀਆਂ ਸਾਂਝੀਆਂ ਥਾਵਾਂ ਤੇ ਸੀ ਸੀ ਟੀ ਵੀ ਕੈਮਰੇ ਲਗਾ ਕੇ ਇਹਨਾਂ ਘਟਨਾਵਾਂ ਤੇ ਪਹਿਰਾ ਦੇਣ ਦੀ ਮੰਗ ਕੀਤੀ ਅਤੇ ਉਨ੍ਹਾਂ ਭੀਖੀ ਤੋਂ ਰਮਦਿੱਤਾ ਕੈਂਚੀਆਂ ਤੱਕ ਦੀ ਸੜਕ ਨੂੰ ਪੂਰੀ ਤਰ੍ਹਾਂ ਨਾਲ ਅਵਾਰਾ ਪਸ਼ੂ ਮੁਕਤ ਕਰਵਾਉਣ ਦੀ ਬੇਨਤੀ ਕੀਤੀ ਤਾਂ ਕਿ ਐਕਸੀਡੈਂਟ ਘੱਟ ਹੋ ਸਕਣ।ਬਿੱਕਰ ਸਿੰਘ ਮਘਾਣੀਆਂ ਨੇ ਡੇਰਾ ਬਾਬਾ ਭਾਈ ਗੁਰਦਾਸ ਜੀ ਕੋਲ ਲੱਗੇ ਕੁੜੇ ਦੇ ਵੱਡੇ ਢੇਰਾਂ ਨੂੰ ਚੁਕਵਾ ਕੇ ਸ਼ਹਿਰ ਦੀ ਦਿੱਖ ਨੂੰ ਸੋਹਣਾ ਕਰਨ ਲਈ ਬੇਨਤੀ ਕੀਤੀ।ਮਾਨਯੋਗ ਐਸ.ਐਸ.ਪੀ.ਸਾਹਿਬ ਨੇ ਸ਼ਹਿਰ ਦੀਆਂ ਸਮਸਿਆਵਾਂ ਨੂੰ ਧਿਆਨ ਨਾਲ ਸੁਨਣ ਉਪਰੰਤ ਇਹ ਯਕੀਨ ਦੁਆਇਆ ਕਿ ਲੁੱਟ ਖੋਹ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਹਨਾਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਹੋਈਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ ਲਿਆ ਗਿਆ ਹੈ ਉਹਨਾਂ ਜਲਦੀ ਹੀ ਇੱਕ ਸਾਂਝੀ ਮੀਟਿੰਗ ਕਰਕੇ ਸ਼ਹਿਰ ਦੀਆਂ ਸਮਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੀ ਭਰੋਸਾ ਦਿੱਤਾ ਕਿ ਸ਼ਹਿਰ ਦੀਆਂ ਸਮਸਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਦੇ ਵੀ ਸਹਿਯੋਗ ਦੀ ਜ਼ਰੂਰਤ ਹੋਵੇਗੀ ਉਹ ਅਪਣੀ ਜ਼ਿਮੇਵਾਰੀ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਵਿਸ਼ਵਦੀਪ ਬਰਾੜ, ਬਲਵਿੰਦਰ ਕਾਕਾ, ਨਰਿੰਦਰ ਗੁਪਤਾ, ਨਰੇਸ਼ ਬਿਰਲਾ, ਸੰਜੀਵ ਪਿੰਕਾ, ਬਿੱਕਰ ਮਘਾਣੀਆ ਸਮੇਤ ਮੈਂਬਰ ਹਾਜ਼ਰ ਸਨ।

NO COMMENTS