*ਵਾਇਸ ਆਫ ਮਾਨਸਾ ਵਲੋਂ ਸ਼ਹਿਰ ਵਿਚ ਜ਼ਮੀਨਾਂ ਤੇ ਪਲਾਟਾਂ ਦੀਆਂ ਐਨ ਓ ਸੀ ਸਬੰਧੀ ਡਿਪਟੀ ਕਮਿਸ਼ਨਰ ਨਾਲ ਕੀਤਾ ਗਈ ਵਿਚਾਰ ਚਰਚਾ*

0
113

ਮਾਨਸਾ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਕਾਰਜਸ਼ੀਲ ਸੰਸਥਾ ਵਾਇਸ ਆਫ ਮਾਨਸਾ ਵਲੋਂ ਅੱਜ ਡਿਪਟੀ ਕਮਿਸ਼ਨਰ ਮਾਨਸਾ ਨਾਲ ਮੁਲਾਕਾਤ ਕਰਕੇ ਸ਼ਹਿਰ ਵਿਚ ਜ਼ਮੀਨਾਂ ਅਤੇ ਪਲਾਟਾਂ ਦੀਆਂ ਰਜਿਸਟਰੀਆਂ ਸਮੇਂ ਲੋਕਾਂ ਨੂੰ ਐਨ ਓ ਸੀ ਸਬੰਧੀ ਆ ਰਹੀਆਂ ਦਿੱਕਤਾਂ ਬਾਰੇ ਇਹ ਮਸਲਾ ਪਹਿਲ ਦੇ ਆਧਾਰ ਤੇ ਹੱਲ ਕਰਾਉਣ ਦੀ ਬੇਨਤੀ ਕੀਤੀ। ਮਾਨਸਾ ਜਿਲੇ ਦੇ ਨਵੇਂ ਆਏ ਡਿਪਟੀ ਕਮਿਸ਼ਨਰ ਡਾ ਰਿਸ਼ੀਪਾਲ ਸਿੰਘ ਆਈ ਏ ਐਸ ਦਾ ਮਾਨਸਾ ਆਉਣ ਤੇ ਸਵਾਗਤ ਕਰਦਿਆਂ ਵਾਇਸ ਆਫ ਮਾਨਸਾ ਦੇ ਪ੍ਰਧਾਨ ਡਾ ਜਨਕ ਰਾਜ ਸਿੰਗਲਾ ਨੇ ਕਿਹਾ ਕਿ ਮਾਨਸਾ ਜਿਲੇ ਅਤੇ ਸ਼ਹਿਰ ਦੇ ਵਿਕਾਸ ਲਈ ਸੰਸਥਾ ਪ੍ਰਸ਼ਾਸ਼ਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ ਅਤੇ ਇਸੇ ਤਹਿਤ ਹੀ ਆਮ ਜਨਤਾ ਨੂੰ ਰਜਿਸਟਰੀਆਂ ਵਿਚ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਸੰਸਥਾ ਪਹਿਲਾਂ ਮੁੱਖ ਮੰਤਰੀ ਪੰਜਾਬ ਨੂੰ ਵੀ ਬੇਨਤੀ ਕਰ ਚੁੱਕੀ ਹੈ। ਸੋਸ਼ਲਿਸਟ ਪਾਰਟੀ ਦੇ ਆਗੂ ਹਰਿੰਦਰ ਮਾਨਸ਼ਾਹੀਆਂ ਨੇ ਸ਼ਹਿਰ ਨਾਲ ਸਬੰਧਤ ਸਮੱਸਿਆਵਾਂ ਦੇ ਬਾਰੇ ਜਾਣਕਾਰੀ ਦਿੱਤੀ। ਸਮਾਜ ਸੇਵੀ ਡਾ ਲਖਵਿੰਦਰ ਮੂਸਾ ਨੇ ਸੰਸਥਾ ਦੇ ਕਾਰਜਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ। ਰੀਅਲ ਅਸਟੇੇਟ ਬਿਲਡਰ ਰੌਕੀ ਸ਼ਰਮਾਂ ਨੇ ਮਾਨਸਾ ਸ਼ਹਿਰ ਵਿਚ ਐਨ ਓ ਸੀ ਸਬੰਧੀ ਵੱਖ ਵੱਖ ਪਹਿਲੂਆਂ ਤੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਐਨ ਓ ਸੀ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਬਿੱਕਰ ਸਿੰਘ ਮਘਾਣੀਆ ਨੇ ਵੀ ਸਮੱਸਿਆ ਬਾਰੇ ਆਪਣੇ ਵਿਚਾਰ ਸਭ ਨਾਲ ਸਾਂਝੇ ਕੀਤੇ। ਪੈਸਟੀਸਾਇਡ ਐਸੋਸੀਏਸ਼ਨ ਦੇ ਨਰੇਸ਼ ਬਿਰਲਾ ਅਤੇ ਵਾਇਸ ਆਫ ਮਾਨਸਾ ਦੇ ਸਕੱਤਰ ਵਿਸ਼ਵਦੀਪ ਬਰਾੜ ਨੇ ਸੰਸਥਾ ਦੇ ਵਫਦ ਨਾਲ ਡਿਪਟੀ ਕਮਿਸ਼ਨਰ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਤੇ ਉਹਨਾਂ ਦਾ ਸਵਾਗਤ ਕੀਤਾ।

LEAVE A REPLY

Please enter your comment!
Please enter your name here