ਮਾਨਸਾ, 01 ਮਈ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਮਾਨਸਾ ਦੇ ਬੱਸ ਸਟੈਂਡ ਚੌਂਕ ਵਿੱਚ ਵਾਇਸ ਆਫ਼ ਮਾਨਸਾ ਵੱਲੋਂ ਮਾਨਸਾ ਸ਼ਹਿਰ ਦੀ ਸੀਵਰੇਜ਼ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਵਾਇਸ ਆਫ ਮਾਨਸਾ ਦੇ ਸਕੱਤਰ ਵਿਸ਼ਵਦੀਪ ਬਰਾੜ ਨੇ ਮੰਚ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਡੀ ਵਾਇਸ ਆਫ ਮਾਨਸਾ ਵੱਲੋਂ ਹਮੇਸ਼ਾ ਹੀ ਮਾਨਸਾ ਦੇ ਮੁੱਖ ਮੁਦਿਆਂ ਤੇ ਸੰਘਰਸ਼ ਕੀਤਾ ਹੈ। ਵਾਇਸ ਆਫ ਮਾਨਸਾ ਦੇ ਪ੍ਰਧਾਨ ਡਾਕਟਰ ਜਨਕ ਰਾਜ ਸਿੰਗਲਾ ਨੇ ਧਰਨੇ ਦੀ ਸ਼ੁਰੂਆਤ ਕਰਦੇ ਹੋਏ ਲੋਕਾਂ ਨੂੰ ਦੱਸਿਆ ਅੱਗੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਲੋਕਾਂ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਕਰ ਰਿਹਾ ਹੈ, ਜਿਨ੍ਹਾਂ ਦੇ ਹੱਲ ਲਈ ਵੱਖ-ਵੱਖ ਮੰਤਰੀ ਸਾਹਿਬਾਨ ਅਤੇ ਮੁੱਖ ਮੰਤਰੀ ਪੰਜਾਬ ਨੂੰ ਮਿਲਨ ਉਪਰੰਤ ਵੀ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਇਸ ਗੰਭੀਰ ਸਮੱਸਿਆਂ ਦਾ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਜਿਸ ਕਰਕੇ ਸ਼ਹਿਰ ਦੀਆਂ ਸਾਰੀਆਂ ਸਮਾਜਿਕ ਸੰਸਥਾਵਾਂ ਨਾਲ ਵਿਚਾਰ ਚਰਚਾ ਉਪਰੰਤ ਸੰਸਥਾ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ। ਇਸ ਧਰਨੇ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਜਿਨ੍ਹਾਂ ਵਿੱਚੋਂ ਪੈਨਸ਼ਨਰ ਐਸੋਸੀਏਸ਼ਨ ਅਤੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਭਾਗ ਲਿਆ ਗਿਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਸੋਸ਼ਲਿਸਟ ਪਾਰਟੀ ਦੇ ਆਗੂ ਹਰਿੰਦਰ ਮਾਨਸ਼ਾਹੀਆ ਨੇ ਕਿਹਾ ਕਿ ਜਦੋਂ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਹੁੰਦਾ ਹੈ। ਉਹ ਆਪਣੇ ਸਾਥੀਆਂ ਨਾਲ ਇਹ ਸੰਘਰਸ਼ ਵਿੱਚ ਡਟੇ ਰਹਿਣਗੇ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਥਰਮਲ ਪਲਾਂਟ ਦੀ ਮੈਨੇਜਮੈਂਟ ਨੇ ਹੁਣ ਤਾਂ ਸਾਫ਼ ਸਾਫ਼ ਹੀ ਮੁੱਕਰ ਗਏ ਕਿ ਇਸ ਮਸਲੇ ਦਾ ਕੋਈ ਹੱਲ ਨਹੀਂ ਹੈ। ਇਸ ਮੌਕੇ ਤੇ ਉਹਨਾਂ ਦਾ ਸਾਥ ਬਲਕਰਨ ਬੱਲੀ ਅਤੇ ਬਲਵੀਰ ਕੌਰ ਐਡਵੋਕੇਟ ਸਮੇਤ ਕਿਸਾਨਾਂ ਦੇ ਆਗੂ ਬਚਿੱਤਰ ਸਿੰਘ, ਮੇਜਰ ਸਿੰਘ ਦੂਲੋਵਾਲ, ਕਰਮ ਸਿੰਘ, ਹਰਦੇਵ ਸਿੰਘ ਰਾਠੀ ਵੱਲੋਂ ਕਿਸਾਨ ਯੂਨੀਅਨ ਮੈਂਬਰਾਂ ਵੱਲੋਂ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਲ ਹੋਕੇ ਦੇਣ ਦਾ ਐਲਾਨ ਕੀਤਾ। ਸ਼ਹਿਰ ਦੇ ਵਾਰਡ ਨੰਬਰ ਇੱਕ ਅਤੇ ਚਾਰ ਤੋਂ ਵਿਸ਼ੇਸ਼ ਤੌਰ ਤੇ ਪਹੁੰਚੀਆਂ ਔਰਤਾਂ ਨੇ ਆਪਣੇ ਐਮ ਸੀ ਸਾਹਿਬਾਨ ਨਾਲ ਸ਼ਮੂਲੀਅਤ ਕੀਤੀ ਤੇ ਕੱਲ੍ਹ ਤੋਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਲੋਕ ਸਭਾ ਹਲਕਾ ਬਠਿੰਡਾ ਤੋਂ ਸ਼ਿਵ ਸੈਨਾ ਉਮੀਦਵਾਰ ਅੰਕੁਸ਼ ਜਿੰਦਲ ਅਤੇ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਮਾਈਕਲ ਗਾਗੋਵਾਲ ਨੇ ਕਿਹਾ ਕਿ ਅੱਜ ਸਾਨੂੰ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਇੱਕ ਬੈਨਰ ਹੇਠ ਇਕੱਠੇ ਹੋਣ ਦੀ ਲੋੜ ਹੈ। ਮੈਂ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਇੱਕ ਮਾਨਸਾ ਦੇ ਵਸਨੀਕ ਹੋਣ ਦੇ ਨਾਤੇ ਬੇਨਤੀ ਕਰਦਾ ਹਾਂ ਇਸ ਸੰਘਰਸ਼ ਵਿੱਚ ਵਾਇਸ ਆਫ਼ ਮਾਨਸਾ ਵੱਲੋਂ ਮਾਨਸਾ ਦੇ ਮੋਢੇ ਦੇ ਨਾਲ ਮੋਢਾ ਲਾ ਕੇ ਖੜਣਾ ਚਾਹੀਦਾ ਹੈ। ਮੈਂ ਹਰ ਸਮੇਂ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਤਿਆਰ ਹਾਂ ਮੈਨੂੰ ਜਦੋਂ ਵੀ ਵਾਇਸ ਆਫ਼ ਮਾਨਸਾ ਹੁਕਮ ਕਰਨਗੇ ਮੈਂ ਮੇਰੀ ਪਾਰਟੀ ਅਤੇ ਮਾਨਸਾ ਦੇ ਵਸਨੀਕ ਤੌਰ ਤੇ ਹਾਜਰ ਹੋਵਾਂਗਾ।
ਧਰਨੇ ਨੂੰ ਸੰਬੋਧਨ ਕਰਦਿਆਂ ਕਾ.,ਘਣਸਾਮ ਨਿੱਕੂ ਨੇ ਕਿਹਾ ਕਿ ਸਾਡੀ ਮਾਨਸਾ ਦੇ ਕਿੰਨੇ ਮੰਤਰੀ ਬਣੇ ਹਨ ਪਰ ਕਿਸੇ ਨੇ ਵੀ ਮਾਨਸਾ ਦੀਆਂ ਸਮੱਸਿਆਂਵਾਂ ਬਾਰੇ ਕਦੇ ਵੀ ਨਹੀਂ ਬੋਲਿਆ ਅਤੇ ਨਾ ਹੀ ਕਿਸੇ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਹੈ। ਸੀਵਰੇਜ ਦੀ ਸਮੱਸਿਆਂ ਦਾ ਹੱਲ ਕਰਵਾਉਣ ਲਈ ਜਦੋਂ ਵੀ ਕਿਸੇ ਸੀਨੀਅਰ ਆਗੂ ਜਾਂ ਲੀਡਰ ਨੇ ਥਰਮਲ ਪਲਾਂਟ ਦੀ ਮੈਨੇਜਮੈਂਟ ਨਾਲ ਗੱਲਬਾਤ ਕੀਤੀ ਤਾਂ ਅਜਿਹਾ ਅੱਖ ਵਿੱਚ ਡੱਕਾ ਮਾਰਦੇ ਹਨ। ਉਸਤੋਂ ਬਾਅਦ ਉਹ ਆਗੂ ਉਹ ਲੀਡਰ ਦੁਬਾਰਾ ਇਸ ਮਸਲੇ ਤੇ ਕੋਈ ਗੱਲਬਾਤ ਨਹੀਂ ਕਰਦਾ।
ਲੋਕ ਇਨਸਾਫ਼ ਪਾਰਟੀ ਦੇ ਆਗੂ ਮਨਜੀਤ ਸਿੰਘ ਮੀਹਾਂ ਨੇ ਵੀ ਪਾਰਟੀ ਦੇ ਮੁੱਖ ਆਗੂ ਨੇ ਕਿਹਾ ਕਿ ਉੱਪਰ ਉੱਠ ਕੇ ਆਮ ਲੋਕਾਂ ਨਾਲ ਇਸ ਧਰਨੇ ਵਿੱਚ ਸ਼ਾਮਲ ਹੋਕੇ ਇਸ ਸਮੱਸਿਆ ਦੇ ਹੱਲ ਦੀ ਲੋੜ ਤੇ ਜੋਰ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਸੰਸਥਾ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਐਡਵੋਕੇਟ ਕੇਸਰ ਸਿੰਘ ਧਲੇਵਾਂ, ਪ੍ਰੋਜੈਕਟ ਕੋਆਰਡੀਨੇਟਰ ਡਾ.ਲਖਵਿੰਦਰ ਮੂਸਾ, ਸੀਨੀਅਰ ਸਿਟੀਜਨ ਐਸੋਸ਼ੀਏਸ਼ਨ ਦੇ ਪ੍ਰਧਾਨ ਬਿਕਰ ਮਘਾਣੀਆਂ, ਨਹਿਰੂ ਯੁਵਾ ਕੇਂਦਰ ਦੇ ਸਾਬਕਾ ਅਧਿਕਾਰੀ ਡਾ.ਸੰਦੀਪ ਘੰਡ, ਅਸ਼ੋਕ ਬਾਂਸਲ ਮਾਨਸਾ, ਸਾਬਕਾ ਪੀਸੀਐਸ ਅਧਿਕਾਰੀ ਓਮ ਪ੍ਰਕਾਸ਼ ਸਾਬਕਾ ਤਹਿਸੀਲਦਾਰ, ਕਾ.ਸਿਵਚਰਨ ਦਾਸ ਸੂਚਨ, ਕਾ਼ ਕੁਲਵਿੰਦਰ ਸਿੰਘ ਉੱਡਤ, ਕਾ ਰਾਜ ਕੁਮਾਰ ਗਰਗ, ਐੱਮ ਸੀ ਪ੍ਰੇਮ ਸਾਗਰ ਭੋਲਾ, ਮੂਰਤੀ ਦੇਵੀ,ਡਾ.ਗੁਰਮੇਲ ਕੌਰ ਜੋਸ਼ੀ, ਰੋਟਰੀ ਕਲੱਬ ਦੇ ਸਾਬਕਾ ਗਵਰਨਰ ਪ੍ਰੇਮ ਅੱਗਰਵਾਲ, ਸਰਬਜੀਤ ਕੌਸ਼ਲ, ਨਰਿੰਦਰ ਕੁਮਾਰ , ਜਗਸੀਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ।