ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਏਡੀਸੀ ਵਿਕਾਸ

0
40

ਬੁਢਲਾਡਾ 13 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ): ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਏ ਧੂੰਏ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲਾਉਣ ਨਾਲ ਕੀੜੇ ਅਤੇ ਪੰਛੀਆਂ ਦਾ ਵੀ ਨੁਕਸਾਨ ਹੁੰਦਾ ਹੈ। ਇਹ ਸ਼ਬਦ ਅੱਜ ਇੱਥੇ ਮਾਣਯੋਗ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਅਮਨਪ੍ਰੀਤ ਕੌਰ ਸੰਧੂ ਆਈਏਐੱਸ ਵੱਲੋਂ ਪਿੰਡ ਅੱਕਾਂਵਾਲੀ ਅਤੇ ਸਸਪਾਲੀ ਵਿਖੇ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਾਈ ਗਈ ਪ੍ਰਦਰਸ਼ਨੀ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿਣ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਵੱਖ ਵੱਖ ਮਸ਼ੀਨਰੀ ਦੀ ਵਰਤੋਂ ਕਰਕੇ ਅਸੀਂ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧ ਕਰ ਸਕਦੇ ਹਾਂ। ਜਿਸ ਨਾਲ ਪਰਾਲੀ ਵਿੱਚ ਬਚਦੇ ਤੱਤ ਖੇਤਾਂ ਵਿੱਚ ਰਲ ਜਾਂਦੇ ਹਨ ਅਤੇ ਆਉਣ ਵਾਲੀਆਂ ਫ਼ਸਲਾਂ ਦੁਆਰਾ ਇਹ ਤੱਤ ਵਰਤੋਂ ਵਿੱਚ ਲਿਆਂਦੇ ਜਾਂਦੇ ਹਨ। ਉਨ੍ਹਾਂ ਆਪ ਟਰੈਕਟਰ ਚਲਾ ਕੇ ਸੁਪਰ ਸੀਡਰ ਨਾਲ਼ ਬਿਜਾਈ ਸਬੰਧੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਐਸਡੀਐਮ (ਆਈਏਐਸ) ਸਾਗਰ ਸੇਤੀਆ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਰੋਨਾ ਵਰਗੀ ਮਹਾਂਮਾਰੀ ਦੇ ਚੱਲਦੇ ਖੇਤਾਂ ਵਿਚ ਖੜ੍ਹੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਨੇ ਕੰਬਾਈਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਬਿਨਾਂ ਐਸਐਮਐਸ ਤੋਂ ਕੰਬਾਈਨਾਂ ਨਾਲ ਚਲਾਈਆਂ ਜਾਣ। ਮੁੱਖ ਖੇਤੀਬਾੜੀ ਅਫਸਰ ਡਾ ਮਨਜੀਤ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਨਾਲ ਜ਼ਮੀਨਾਂ ਵਿੱਚ ਜੈਵਿਕ ਮਾਦੇ ਦੀ ਬਹੁਤ ਘਾਟ ਆ ਗਈ ਹੈ ਜਿਸ ਕਰਕੇ ਤੱਤਾਂ ਤੇ ਖਰਚ ਕਰਕੇ ਪੈਦਾਵਾਰ ਲੈਣੀ ਪੈਂਦੀ ਹੈ। ਇਸ ਮੌਕੇ ਡਾਕਟਰ ਜਸਵਿੰਦਰ ਸਿੰਘ ਖੇਤੀਬਾੜੀ ਅਫ਼ਸਰ, ਡਾ ਗੁਰਬੀਰ ਸਿੰਘ, ਜਗਨਨਾਥ ਸ਼ਰਮਾ, ਗੁਰਦੀਪ ਸਿੰਘ, ਮਹਿੰਦਰ ਸਿੰਘ ਸਸਪਾਲੀ, ਬਲਕਾਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here