*ਵਾਤਾਵਰਨ ਬਚਾਓ ਸਬੰਧੀ ਜਾਗਰੂਕਤਾ ਰੈਲੀ ਕੱਢੀ*

0
49

ਬੁਢਲਾਡਾ ,14 ਸਤੰਬਰ(ਸਾਰਾ ਯਹਾਂ/ਚਾਨਣਦੀਪ ਔਲਖ)

ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ, ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਅਤੇ ਸ੍ਰੀ ਸੰਤੋਸ਼ ਭਾਰਤੀ ਐਪੀਡੀਮੋਲੋਜਿਸਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬੁਢਲਾਡਾ ਵਿਖੇ ਵਾਤਾਵਰਣ ਬਚਾਓ ਸਬੰਧੀ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਡਾ. ਗੁਰਚੇਤਨ ਪਰਕਾਸ਼ ਐਸ ਐਮ ਓ ਸਿਹਤ ਬਲਾਕ ਬੁਢਲਾਡਾ ਨੇ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਵਾਤਾਵਰਨ ਦੀ ਸਾਂਭ ਸੰਭਾਲ ਲਈ ਲਿਖੇ ਸਲੋਗਨਾਂ ਵਾਲੇ ਪੋਸਟਰ ਬੈਨਰ ਅਤੇ ਤਖਤੀਆਂ ਤਿਆਰ ਕੀਤੀਆਂ ਗਈਆਂ। ਇਸ ਮੌਕੇ ਸਿਹਤ ਸੁਪਰਵਾਈਜ਼ਰ ਭੋਲਾ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪ੍ਰਦੂਸ਼ਿਤ ਹਵਾ ਨਾਲ ਦਿਲ, ਫੇਫੜਿਆਂ, ਦਿਮਾਗ ਅਤੇ ਅੱਖਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਪ੍ਰਦੂਸ਼ਣ ਨਾਲ ਥੋੜੇ ਸਮੇਂ ਲਈ ਜਿਵੇ ਸਿਰ ਦਰਦ,ਅੱਖਾਂ ਵਿੱਚ ਜਲਣ,ਖੰਘਣਾ,ਸਾਹ ਦਾ ਫੁੱਲਣਾ, ਚਮੜੀ ‘ਤੇ ਜਲਣ ਹੋ ਸਕਦੀ ਹੈ ਅਤੇ ਜ਼ਿਆਦਾ ਸਮਾਂ ਪ੍ਰਦੂਸ਼ਿਤ ਵਾਤਾਵਰਨ ਵਿਚ ਬਿਤਾਉਣ ਨਾਲ ਸਟ੍ਰੋਕ, ਦਿਲ ਦੇ ਰੋਗ (ਦਿਲ ਦਾ ਦੌਰਾ), ਸਾਹ ਦੇ ਰੋਗ (ਦਮਾ ਰੋਗ) ਅਤੇ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ। ਸਾਨੂੰ ਸਿਹਤ ਨੂੰ ਪ੍ਰਦੂਸ਼ਿਤ ਹਵਾ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਲਈ ਪਰਾਲੀ,ਸੁੱਕੇ ਪੱਤੇ ਅਤੇ ਕੂੜੇ ਨਾ ਜਲਾਓ,ਖਾਣਾ ਬਨਾਉਣ ਲਈ ਧੂੰਏਦਾਰ ਬਾਲਣ ਦੀ ਵਰਤੋਂ ਨਾ ਕਰੋ। ਆਪਣੇ ਸੰਬੋਧਨ ਵਿੱਚ ਭੁਪਿੰਦਰ ਕੁਮਾਰ ਅਤੇ ਸ਼ਮਸ਼ੇਰ ਸਿੰਘ ਸਿਹਤ ਇਸਪੈਕਟਰ ਨੇ ਵੀ ਲੋਕਾਂ ਨੂੰ ਵਾਤਾਵਰਨ ਬਚਾਓ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।
     ਇਹ ਰੈਲੀ ਮੇਨ ਬਜ਼ਾਰ ਵਿੱਚੋਂ ਦੀ ਹੋ ਕੇ ਪੂਰੇ ਬੁਢਲਾਡਾ ਸ਼ਹਿਰ ਵਿੱਚ ਦੀ ਹੁੰਦੇ ਹੋਏ ਵਾਪਸ  ਸਬ ਡਵੀਜ਼ਨ ਹਸਪਤਾਲ ਬੁਢਲਾਡਾ ਵਿੱਚ ਪਹੁੰਚੀ ਜਿੱਥੇ ਆ ਕੇ ਇਸ ਦਾ ਸਮਾਪਨ ਕੀਤਾ ਗਿਆ। ਇਸ ਮੌਕੇ ਵਿਜੈ ਕੁਮਾਰ ਮਾਸ ਮੀਡੀਆ ਅਫ਼ਸਰ ,ਗੁਰਪ੍ਰੀਤ ਸਿੰਘ ਸਿਹਤ ਸਿਹਤ ਕਰਮਚਾਰੀ, ਹਰਪ੍ਰੀਤ ਸਿੰਘ ਭਾਵਾ, ਇਦਰਪ੍ਰੀਤ ਸਿੰਘ, ਅਮਨ ਚਹਿਲ, ਮੰਗਲ ਸਿੰਘ, ਨਿਰਪਾਲ ਸਿੰਘ, ਜਗਦੀਸ਼ ਰਾਏ, ਮਨੋਜ ਕੁਮਾਰ, ਪਰਮਜੀਤ ਸਿੰਘ, ਕ੍ਰਿਸ਼ਨ ਕੁਮਾਰ, ਬੂਟਾ ਸਿੰਘ, ਹਰਪ੍ਰੀਤ ਬੱਛੋਆਣਾ ਆਦਿ ਸਿਹਤ ਕਰਮਚਾਰੀ ਹਾਜ਼ਰ ਸਨ।

NO COMMENTS