*ਵਾਤਾਵਰਨ ਸੰਤੁਲਿਤ ਰੱਖਣ ਦੇ ਮੰਤਵ ਨਾਲ ਸਿਹਤ ਵਿਭਾਗ ਬੁਢਲਾਡਾ ਦੀ ਟੀਮ ਵੱਲੋਂ ਪੌਦੇ ਲਗਾਉਣ ਦੀ ਸ਼ੁਰੂਆਤ*

0
66

ਬੁਢਲਾਡਾ/ਮਾਨਸਾ, 17 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ)
ਵਾਤਾਵਰਨ ਨੂੰ ਸੰਤੁਲਿਤ ਰੱਖਣ ਦੇ ਉਦੇਸ਼ ਨਾਲ ਸਿਹਤ ਵਿਭਾਗ ਬੁਢਲਾਡਾ ਦੀ ਟੀਮ ਵੱਲੋਂ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ।
ਸਿਹਤ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਨੇ ਕਿਹਾ ਕਿ ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸੰਤੁਲਿਤ ਵਾਤਾਵਰਨ ਦੀ ਬੇਹੱਦ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਅਧਿਕਾਰਤ ਖੇਤਰ ’ਚ ਪੌਦੇ ਲਾਏ ਜਾਣਗੇ।
ਉਨ੍ਹਾਂ ਕਿਹਾ ਕਿ ਧਰਤੀ ਨੂੰ ਸਿਹਤਮੰਦ, ਪ੍ਰਦੂਸ਼ਣ ਰਹਿਤ ਅਤੇ ਹਰਾ-ਭਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ੳਨ੍ਹਾਂ ਪੰਜਾਬ ’ਚ ਵਣਾਂ ਹੇਠ ਰਕਬਾ ਵਧਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਈਕੋ ਤੇ ਯੂਥ ਕਲੱਬਾਂ ਤੇ ਹੋਰਨਾਂ ਸੰਸਥਾਵਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਮਨੁੱਖਤਾ ਦੀ ਭਲਾਈ ਵਾਲੇ ਇਸ ਕਾਰਜ ’ਚ ਸ਼ਾਮਲ ਹੋਣ ਦੀ ਅਪੀਲ  ਕੀਤੀ।
ਇਸ ਮੌਕੇ ਮਨਪ੍ਰੀਤ ਕੌਰ ਸੀ.ਐਚ.ਓ, ਬਲਜੀਤ ਰਾਣੀ ਏ.ਐਨ.ਐਮ., ਹਰਜੀਤ ਕੌਰ ਐਲ ਐਚ ਵੀ, ਕ੍ਰਿਸ਼ਨ ਕੁਮਾਰ, ਰਾਜਦੀਪ ਸ਼ਰਮਾ, ਨਿਰਭੈ ਸਿੰਘ, ਮਹੇਸ਼ ਕੁਮਾਰ ਹਾਜ਼ਰ ਸਨ।

NO COMMENTS