ਵਾਰਡ ਅੰਦਰ ਬਾਹਰਲਾ ਵਿਅਕਤੀ ਨਜ਼ਰ ਆਇਆ ਤਾਂ ਹੋਵੇਗਾ ਗ੍ਰਿਫਤਾਰ

0
313

ਬੁਢਲਾਡਾ 12,ਫਰਵਰੀ (ਸਾਰਾ ਯਹਾ /ਅਮਨ ਮਹਿਤਾ): ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਦਿਆਂ ਵਾਰਡ ਤੋਂ ਬਾਹਰ ਵਾਲਾ ਵਿਅਕਤੀ ਘੁੰਮਦਾ ਨਜ਼ਰ ਆਇਆ ਤਾਂ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਗ੍ਰਿਫਤਾਰ ਕੀਤਾ ਜਾਵੇਗਾ। ਇਹ ਸ਼ਬਦ ਅੱਜ ਇੱਥੇ ਕੋਸਲ ਚੋਣਾਂ ਦਾ ਪ੍ਰਚਾਰ ਖਤਮ ਹੋਣ ਤੋਂ ਬਾਅਦ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਪੁਲਿਸ ਮੁਨਿਆਦੀ ਰਾਹੀਂ ਪੁਲਿਸ ਨੇ ਕਹੇੇ। ਇਸ ਮੌਕੇ ਤੇ ਡੀ ਐਸ ਪੀ ਪ੍ਰਭਜੋਤ ਕੋਰ ਬੇਲਾ ਨੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਵਾਰਡਾਂ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ। ਵਾਰਡ ਦੇ ਬਾਹਰੋ ਆਏ ਵਿਅਕਤੀਆਂ ਨੂੰ ਵਾਪਿਸ ਘਰਾਂ ਵਿੱਚ ਭੇਜ਼ ਦੇਣ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੰਵੇਦਨਸ਼ੀਲ ਵਾਰਡਾਂ ਵਿੱਚ ਪੁਲਿਸ ਚੋਕਸੀ ਵਧਾ ਦਿੱਤੀ ਗਈ ਹੈ ਉੱਥੇ ਵਾਰਡ ਵਿੱਚ ਆਉਣ ਜਾਣ ਵਾਲੇ ਵਿਅਕਤੀਆਂ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਆਉਣ ਜਾਣ ਵਾਲੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾਵੇਗੀੇ। ਇਸ ਮੌਕੇ ਤੇ ਐਸ ਐਚ ਓ ਸਿਟੀ ਸੁਰਜਨ ਸਿੰਘ, ਐਸ ਐਚ ਓ ਸਦਰ ਜ਼ਸਪਾਲ ਸਿੰਘ ਆਦਿ ਹਾਜ਼ਰ ਸਨ। 

LEAVE A REPLY

Please enter your comment!
Please enter your name here