*ਵਿਆਹ ਦੀ ਵਰ੍ਹੇਗੰਢ ਮੌਕੇ ਲਗਾਇਆ ਖੂਨਦਾਨ ਕੈਂਪ*

0
106

ਮਾਨਸਾ 13 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ ):

ਪੈਕਸ ਕਲੱਬ ਦੇ ਮੈਂਬਰ ਨਰਿੰਦਰ ਜੋਗਾ ਦੇ ਵਿਆਹ ਦੀ ਵਰ੍ਹੇਗੰਢ ਦੀ ਖੁਸ਼ੀ ਵਿੱਚ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਵਿਖੇ ਖੂਨਦਾਨ ਕੈਂਪ ਲਗਾਇਆ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਇਸ ਵਿਆਹ ਦੀ ਵਰ੍ਹੇਗੰਢ ਦੀ ਖੁਸ਼ੀ ਸਾਂਝੀ ਕਰਨ ਲਈ ਲਗਾਏ ਗਏ ਖੂਨਦਾਨ ਕੈਂਪ ਵਿੱਚ ਕਲੱਬ ਦੇ ਮੈਂਬਰਾਂ ਨੇ ਖੂਨਦਾਨ ਕਰਕੇ ਵਧਾਈ ਦਿੱਤੀ।ਇਸ ਮੌਕੇ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਕਲੱਬ ਵਲੋਂ ਤਿੰਨ ਮਹੀਨੇ ਬਾਅਦ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ ਅਤੇ ਇਹ ਕੈਂਪ ਕਿਸੇ ਵੀ ਮੈਂਬਰ ਦੀ ਵਿਆਹ ਦੀ ਵਰ੍ਹੇਗੰਢ ਵਾਲੇ ਦਿਨ ਲਗਾਇਆ ਜਾਂਦਾ ਹੈ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਕਲੱਬ ਦਾ ਹਰੇਕ ਮੈਂਬਰ ਖੂਨਦਾਨ ਕਰੇ। ਉਹਨਾਂ ਕਿਹਾ ਕਿ ਸਾਨੂੰ ਖੁਸ਼ੀ ਦੇ ਮੌਕਿਆਂ ਤੇ ਖੂਨਦਾਨ ਕਰਨ ਦੀ ਪਿਰਤ ਪਾਉਣੀ ਚਾਹੀਦੀ ਹੈ। ਇਸ ਮੌਕੇ ਬਲੱਡ ਟਰਾਂਸਫਿਊਜਨ ਅਫਸਰ ਡਾਕਟਰ ਸ਼ਾਇਨਾ ਨੇ ਦੱਸਿਆ ਕਿ ਸਵੈਇੱਛਕ ਖੂਨਦਾਨੀਆਂ ਦੇ ਸਹਿਯੋਗ ਸਦਕਾ ਕਦੇ ਵੀ ਬਲੱਡ ਬੈਂਕ ਵਿੱਚ ਖੂਨ ਦੀ ਕਿੱਲਤ ਮਹਿਸੂਸ ਨਹੀਂ ਹੋਈ ਅਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਥੈਲੇਸੀਮੀਆ ਦੀ ਬੀਮਾਰੀ ਨਾਲ ਪੀੜਤ ਬੱਚਿਆਂ ਲਈ ਸਮੇਂ ਸਮੇਂ ਤੇ ਖੂਨਦਾਨ ਕੈਂਪ ਲਗਾ ਕੇ ਖੂਨ ਦਾ ਪ੍ਰਬੰਧ ਕੀਤਾ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਮਾਨਸਾ ਵਿੱਚ ਬਹੁਤ ਸਾਰੇ ਖੂਨਦਾਨੀ ਅਜਿਹੇ ਹਨ ਜਿਹੜੇ ਹਰ ਤਿੰਨ ਮਹੀਨੇ ਬਾਅਦ ਰੈਗੂਲਰ ਬਲੱਡ ਡੋਨਰ ਵਜੋਂ ਖੂਨਦਾਨ ਕਰਦੇ ਹਨ ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ।ਇਸ ਮੌਕੇ ਸੁਰੇਸ਼ ਜਿੰਦਲ,ਧੀਰਜ ਬਾਂਸਲ, ਸਤੀਸ਼ ਗਰਗ,ਵਨੀਤ ਗੋਇਲ,ਕਮਲ ਗਰਗ, ਉਪਕਾਰ ਬਾਂਸਲ, ਕੁਮਾਰ ਗੋਤਮ, ਕਿ੍ਸ਼ਨ ਗਰਗ, ਧਰਮਪਾਲ ਸਿੰਗਲਾ, ਨਰਿੰਦਰ ਜੋਗਾ, ਵਨੀਤ ਐਡਵੋਕੇਟ, ਭੁਪੇਸ਼ ਜਿੰਦਲ ਹਾਜ਼ਰ ਸਨ।

LEAVE A REPLY

Please enter your comment!
Please enter your name here