ਵਿਆਹ ਦੇ ਬੰਧਨ ‘ਚ ਬੱਝਣਗੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ , ਭਲਕੇ ਜਲੰਧਰ ਦੇ ਫਤਿਹਪੁਰ ਸਥਿਤ ਗੁਰਦੁਆਰਾ ਸਾਹਿਬ ‘ਚ ਹੋਵੇਗਾ ਸਮਾਗਮ

0
54

Punjab News : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh )ਜਲਦ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਖ਼ਬਰਾਂ ਮੁਤਾਬਿਕ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਯਾਨੀ ਭਲਕੇ ਜਲੰਧਰ ਦੇ ਪਿੰਡ ਫਤਿਹਪੁਰ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ  ਧਰਤੀ ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਐਨਆਰਆਈ ਹੈ ਤੇ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ। ਇਸ ਵਿਆਹ ਸਬੰਧੀ ਸਾਰੀ ਜਾਣਕਾਰੀ ਨੂੰ ਗੁਪਤ ਰੱਖਿਆ ਜਾ ਰਿਹਾ ਹੈ। ਹਾਲਾਂਕਿ ਗੁਰੂਘਰ ‘ਚ ਵੀ ਵਿਆਹ ਦੀ ਬੁਕਿੰਗ ਉਨ੍ਹਾਂ ਦੇ ਨਾਂ ‘ਤੇ ਨਹੀਂ ਸਗੋਂ ਕਿਸੇ ਹੋਰ ਦੇ ਨਾਂ ‘ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ।  ਦੱਸਿਆ ਜਾ ਰਿਹਾ ਹੈ ਕਿ ਕਿਰਨਦੀਪ ਕੌਰ ਇਕ ਹਫ਼ਤਾ ਪਹਿਲਾਂ ਹੀ ਯੂ. ਕੇ. ਤੋਂ ਭਾਰਤ ਆਈ ਸੀ, ਜਿਸ ਤੋਂ ਬਾਅਦ ਦੋਹਾਂ ਪਰਿਵਾਰਾਂ ‘ਚ ਅੰਮ੍ਰਿਤਪਾਲ ਸਿੰਘ ਅਤੇ ਕਿਰਨਦੀਪ ਕੌਰ ਦਾ ਵਿਆਹ ਕਰਨ ਬਾਰੇ ਫ਼ੈਸਲਾ ਕੀਤਾ ਗਿਆ। ਜਿਸ ਲੜਕੀ ਨਾਲ ਅੰਮ੍ਰਿਤਪਾਲ ਦਾ ਵਿਆਹ ਹੋਣ ਜਾ ਰਿਹਾ ਹੈ, ਉਸ ਦਾ ਪਰਿਵਾਰ ਜਲੰਧਰ ਦੇ ਪਿੰਡ ਕੁਲਾਰਾਂ ਦਾ ਰਹਿਣ ਵਾਲਾ ਹੈ। ਪਰਿਵਾਰ ਦੀ ਅੰਮ੍ਰਿਤਪਾਲ ਸਿੰਘ ਨਾਲ ਪੁਰਾਣੀ ਜਾਣ-ਪਛਾਣ ਹੈ। ਫਿਲਹਾਲ ਲੜਕੀ ਇੰਗਲੈਂਡ ਵਿੱਚ ਸੈਟਲ ਹੈ ਅਤੇ ਵਿਆਹ ਸਮਾਗਮ ਲਈ ਇੰਗਲੈਂਡ ਤੋਂ ਪੰਜਾਬ ਆਈ ਹੋਈ ਹੈ।

ਦੱਸ ਦੇਈਏ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪਹਿਲੇ ਮੁਖੀ ਦੀਪ ਸਿੱਧੂ ਦੀ ਕੁੰਡਲੀ ਬਾਰਡਰ ਨੇੜੇ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ 4 ਮਾਰਚ 2022 ਨੂੰ ਜਥੇਬੰਦੀ ਦਾ ਨਵਾਂ ਮੁਖੀ ਘੋਸ਼ਿਤ ਕਰ ਦਿੱਤਾ ਗਿਆ ਅਤੇ ਕੁਝ ਸਮੇਂ ਬਾਅਦ ਹੀ ਉਹ ਦੁਬਈ ਛੱਡ ਪੰਜਾਬ ਪਰਤ ਆਏ ਸਨ। ਇਸ ਦੌਰਾਨ ਉਨ੍ਹਾਂ ਖ਼ੁਦ ਹਜ਼ਾਰਾਂ ਲੋਕਾਂ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਪਾਨ ਕੀਤਾ ਸੀ। 

LEAVE A REPLY

Please enter your comment!
Please enter your name here