ਮਾਨਸਾ, 09 ਅਪ੍ਰੈਲ- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਭਾਰਤ ਵਿਕਾਸ ਪ੍ਰੀਸ਼ਦ ਮਾਨਸਾ ਦੀ ਨਵੀਂ ਟੀਮ ਵੱਲੋਂ ਗਊਸ਼ਾਲਾ, ਵਾਟਰ ਵਰਕਸ ਰੋਡ,ਮਾਨਸਾ ਵਿਖੇ ਸਵਾਮਣੀ ਲਗਾ ਕੇ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਪ੍ਰੀਸ਼ਦ ਦੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਹੋਏ । ਇਸ ਸ਼ੁੱਭ ਮੌਕੇ ‘ਤੇ ਬੋਲਦਿਆਂ ਪ੍ਰੀਸ਼ਦ ਦੇ ਨਵੇਂ ਪ੍ਰਧਾਨ ਡਾ. ਵਿਨੋਦ ਮਿੱਤਲ ਨੇ ਕਿਹਾ ਕਿ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਪ੍ਰੀਸ਼ਦ ਵੱਲੋਂ ਆਉਣ ਵਾਲੇ ਸਮੇਂ ਵਿੱਚ ਦੇਸ਼ ਭਗਤੀ ਅਤੇ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਰਹਿਣਗੇ । ਸੈਕਟਰੀ ਅਰੁਣ ਗੁਪਤਾ ਨੇ ਕਿਹਾ ਕਿ ਇਨ੍ਹਾਂ ਕੰਮਾਂ ਤੋਂ ਇਲਾਵਾ ਮਾਨਸਾ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਹੋਰ ਵੀ ਬਹੁਤ ਸਾਰੇ ਪ੍ਰੋਜੈਕਟ ਆਉਣ ਵਾਲੇ ਦਿਨਾਂ ਵਿੱਚ ਲਾਏ ਜਾਣਗੇ । ਭਾਰਤ ਵਿਕਾਸ ਪ੍ਰੀਸ਼ਦ ਮਾਨਸਾ ਦੇ ਜਿਲ੍ਹਾ ਪ੍ਰਧਾਨ ਐੱਸ . ਪੀ. ਜਿੰਦਲ ਨੇ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਮਾਨਸਾ ਵੱਲੋਂ ਇਸ ਤੋਂ ਪਹਿਲਾ ਵੀ ਪਿਛਲੇ ਲੰਬੇ ਸਮੇਂ ਤੋਂ ਇਸ ਤਰ੍ਹਾਂ ਦੇ ਲੋਕ ਭਲਾਈ ਕਾਰਜ ਕੀਤੇ ਜਾਂਦੇ ਰਹੇ ਹਨ । ਅੰਤ ਵਿੱਚ ਨਵੀਂ ਟੀਮ ਵੱਲੋਂ ਸਾਰੇ ਆਏ ਹੋਏ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਵਿਨੋਦ ਗੋਇਲ, ਰਿੰਕੂ ਮਿੱਤਲ, ਈਸ਼ਵਰ ਗੋਇਲ, ਸੁਨੀਲ ਬਾਂਸਲ, ਰਵਿੰਦਰ ਗਰਗ , ਆਤਮਾ ਰਾਮ ਗੁਪਤਾ, ਸਵੀਟ ਸਿੰਗਲਾ, ਅਮ੍ਰਿਤ ਗੋਇਲ, ਰਾਕੇਸ਼ ਜਿੰਦਲ, ਸੋਨੀ ਸਿੰਗਲਾ, ਸ਼੍ਰੀਮਤੀ ਰਾਜਿੰਦਰ ਗਰਗ ਅਤੇ ਹਾਜ਼ਰ ਮੈਂਬਰਾਂ ਦੇ ਬੱਚੇ ਸ਼ਾਮਿਲ ਹੋਏ ।