ਮਾਨਸਾ ਵਿਖੇ 24ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਰੋਜ਼ਗਾਰ ਮੇਲੇ

0
44

ਮਾਨਸਾ, 2 ਅਗਸਤ  (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਵੱਖ-ਵੱਖ ਨਿਯੋਜਕਾਂ ਵੱਲੋਂ ਹਿਸੱਾ ਲਿਆ ਜਾਵੇਗਾ ਅਤੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ, ਉਨ੍ਹਾਂ ਪ੍ਰਾਰਥੀਆਂ ਦਾ ਵਿਭਾਗ ਦੀ ਵੈਬਸਾਈਟ www.PGRKAM.COM ‘ਤੇ 15 ਸਤੰਬਰ 2020 ਤੱਕ ਰਜਿਸਟਰਡ ਹੋਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਵੱਲੋਂ ਰਜਿਸਟ੍ਰੇਸ਼ਨ ਦੀ ਸਹੂਲਤ ਲਈ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰਕੇ 20 ਰੁਪਏ ਦੀ ਫੀਸ ਦੇ ਕੇ ਰਜਿਸਟਰਡ ਹੋਇਆ ਜਾ ਸਕਦਾ ਹੈ।ਉਨ੍ਹਾ ਦੱਸਿਆ ਕਿ ਇਸ ਤੋਂ ਇਲਾਵ ਪ੍ਰਾਰਥੀ ਸਮਾਰਟ ਫੋਨ ਰਾਹੀਂ ਵੈਬਸਾਈਟ ‘ਤੇ ਖੁੱਦ ਵੀ ਆਪਣੇ ਆਪ ਨੂੰ ਰਜਿਸਟਰਡ ਕਰ ਸਕੇ ਹਨ।
ਉਨ੍ਹਾਂ ਦੱਸਿਆ ਕਿ ਇਹ ਮੇਲੇ ਵਰਚੁਅਲ ਅਤੇ ਫਿਜ਼ੀਕਲ ਰੂਪ ਵਿੱਚ ਲਗਾਏ ਜਾਣੇ ਹਨ ਅਤੇ ਜ਼ਿਆਦਾਤਰ ਨਿਯੋਜਕਾਂ ਵੱਲੋਂ ਸਬੰਧੀ ਪ੍ਰਾਰਥੀਆਂ ਦੀਆਂ ਆਨ-ਲਾਈਨ ਇੰਟਰਵਿਊ ਕੀਤੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਪ੍ਰਾਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਨ੍ਹਾਂ ਆਨ-ਲਾਈਨ ਇੰਟਰਵਿਊਜ਼ ਵਿੱਚ ਸਫ਼ਲ ਹੋਣ ਲਈ ਆਪਣੇ ਆਪ ਨੂੰ ਪਹਿਲਾਂ ਤੋਂ ਹੀ ਤਿਆਰ ਰੱਖਣ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ-ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਵੀ ਇਨ੍ਹਾਂ ਸੈਂਟਰਾਂ ਵਿੱਚ ਜਾ ਕੇ ਆਪਣੇ ਆਪ ਨੂੰ ਸਵੈ-ਰੋਜ਼ਗਾਰ ਪ੍ਰਾਪਤ ਕਰਨ ਲਈ ਰਜਿਸਟਰਡ ਕਰ ਸਕਦੇ ਹਨ ਅਤੇ ਵੱਖ-ਵੱਖ ਸਕੀਮਾਂ ਅਧੀਨ ਲੋਨ ਅਤੇ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸੇ ਵੀ ਨਿਯੋਜਕ ਕੋਲ ਜੇਕਰ ਕਿਸੇ ਵੀ ਪ੍ਰਕਾਰ ਦੀਆਂ ਅਸਾਮੀਆਂ ਉਪਲੱਬਧ ਹਨ, ਤਾਂ ਉਹ ਪੰਜਾਬ ਸਰਕਾਰ ਦੇ ਪੋਰਟਲ www.PGRKAM.COM ‘ਤੇ ਅਪਲੋਡ ਕਰ ਸਕਦੇ ਹਨ ਅਤੇ ਮਨੁੱਖੀ ਸਰੋਤਾਂ ਦੀ ਪੂਰਤੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 94641-78030 ‘ਤੇ ਕਾਲ ਜਾਂ ਵਾਟਸਐਪ ਕਰਕੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS