*ਵਿਜੀਲੈਂਸ ਅੱਗੇ ਪੇਸ਼ ਹੋਏ ਮਨਪ੍ਰੀਤ ਬਾਦਲ, 4 ਘੰਟੇ ਹੋਈ ਪੁੱਛਗਿੱਛ,ਕਿਹਾ-ਭਾਂਵੇ ਮੈਨੂੰ 100 ਵਾਰੀ ਬੁਲਾਓ ਮੈਂ…*

0
20

(ਸਾਰਾ ਯਹਾਂ/ਬਿਊਰੋ ਨਿਊਜ਼): ਐਤਵਾਰ ਨੂੰ ਹੀ ਨੋਟਿਸ ਜਾਰੀ ਕਰਕੇ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਦਫ਼ਤਰ ਤੋਂ ਬਾਹਰ ਆਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਚਾਹੇ ਵਿਜੀਲੈਂਸ ਮੈਨੂੰ 100 ਵਾਰ ਬੁਲਾਏ, ਮੈਂ ਆਉਣ ਲਈ ਤਿਆਰ ਹਾਂ,

ਬਠਿੰਡਾ ਵਿੱਚ ਕਥਿਤ ਪਲਾਂਟ ਘਪਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਮੌਜੂਦਾ ਭਾਜਪਾ ਲੀਡਰ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਦੁਪਿਹਰ ਵੇਲੇ ਵਿਜੀਲੈਂਸ ਦਫ਼ਤਰ ਪੁੱਜੇ। ਇੱਥੇ ਵਿਜੀਲੈਂਸ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਕਰੀਬ 4 ਘੰਟੇ ਪੁੱਛਗਿੱਛ ਕੀਤੀ ਗਈ।

100 ਵਾਰੀ ਬੁਲਾਓ ਮੈਂ ਆਉਣ ਲਈ ਤਿਆਰ ਹਾਂ-ਮਨਪ੍ਰੀਤ

 ਵਿਜੀਲੈਂਸ ਨੇ ਐਤਵਾਰ ਨੂੰ ਹੀ ਨੋਟਿਸ ਜਾਰੀ ਕਰਕੇ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਦਫ਼ਤਰ ਤੋਂ ਬਾਹਰ ਆਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਚਾਹੇ ਵਿਜੀਲੈਂਸ ਮੈਨੂੰ 100 ਵਾਰ ਬੁਲਾਏ, ਮੈਂ ਆਉਣ ਲਈ ਤਿਆਰ ਹਾਂ, ਹਮੇਸ਼ਾ ਜਾਂਚ ਵਿੱਚ ਸਹਿਯੋਗ ਦੇਵਾਂਗਾ।

ਹਾਈਕੋਰਟ ਤੋਂ ਬਾਅਦ ਨੇ ਲਈ ਸੀ ਅਗਾਊਂ ਜ਼ਮਾਨਤ

ਜ਼ਿਕਰ ਕਰ ਦਈਏ ਕਿ ਇਸ ਕੇਸ ਵਿੱਚ ਮਨਪ੍ਰੀਤ ਬਾਦਲ ਤੋਂ ਦੂਜੀ ਵਾਰ ਪੁੱਛਗਿੱਛ ਕੀਤੀ ਗਈ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ। ਉੱਥੇ ਹੀ ਇਸ ਮਾਮਲੇ ਵਿੱਚ ਉਨ੍ਹਾਂ ਨਾਲ ਨਾਮਜ਼ਦ ਕੀਤੇ ਗਏ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਤੇ ਸੀਏ ਸੰਜੀਵ ਕੁਮਾਰ ਨੂੰ ਵੀ ਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ। ਦੱਸ ਦਈਏ ਕਿ ਸੰਜੀਵ ਤੇ ਜੁਗਨੂੰ ਨੂੰ ਲੋਕਲ ਅਦਾਲਤ ਤੋਂ ਹੀ ਜ਼ਮਾਨਤ ਮਿਲ ਗਈ ਸੀ ਜਦੋਂ ਕਿ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੈ।

ਕਦੋਂ ਕੀਤਾ ਗਿਆ ਸੀ ਮਾਮਲਾ ਦਰਜ ?

23 ਸਤੰਬਰ ਨੂੰ ਵਿਜੀਲੈਂਸ ਨੇ ਪਲਾਟ ਖਰੀਦ ਮਾਮਲੇ ਵਿਚ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ, ਅਸਟੇਟ ਅਫ਼ਸਰ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਅਗਲੇ ਦਿਨ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।

LEAVE A REPLY

Please enter your comment!
Please enter your name here