ਵਿਜੀਲੈਂਸ ਨੇ ਤਿੰਨ ਮਹੀਨਿਆਂ ਦੌਰਾਨ 12 ਰਿਸ਼ਵਤ ਦੇ ਕੇਸਾਂ ਵਿੱਚ 7 ਰਿਸ਼ਵਤਖੋਰ ਕਰਮਚਾਰੀਆਂ ਨੂੰ ਕੀਤਾ ਕਾਬੂ

0
100

ਚੰਡੀਗੜ੍ਹ, 24 ਜੂਨ: (ਸਾਰਾ ਯਹਾ/ਬਲਜੀਤ ਸ਼ਰਮਾ) ਨੇ ਭ੍ਰਿਸ਼ਟਾਚਾਰ ਵਿਰੁੱਧ  ਚੱਲ ਰਹੀ ਮੁਹਿੰਮ ਦੌਰਾਨ ਮਾਰਚ, ਅਪ੍ਰੈਲ ਅਤੇ ਮਈ ਮਹੀਨਿਆਂ ਦੌਰਾਨ ਵੱਖ-ਵੱਖ ਤਰਾਂ ਦੇ 12 ਕੇਸਾਂ ਵਿੱਚ 7 ਕਰਮਚਾਰੀਆਂ ਅਤੇ 8 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਜਿਸ ਵਿੱਚ 2 ਪੁਲਿਸ ਮੁਲਾਜਮ, ਇੱਕ ਮਾਲ ਕਰਮਚਾਰੀ ਅਤੇ 4 ਹੋਰ ਵਿਭਾਗਾਂ ਤੋਂ ਸ਼ਾਮਲ ਹਨ। ਉਸ ਤੋਂ ਇਲਾਵਾ ਉਨ੍ਹਾਂ ਵਿਅਕਤੀਆਂ ਵਿਰੁੱਧ ਸੱਤ ਮਾਮਲੇ ਦਰਜ ਕੀਤੇ ਗਏ ਹਨ ਜੋ ਕੋਵਿਡ -19 ਦੇ ਪ੍ਰਸਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਸਨ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਓਰੋ ਸ੍ਰੀ ਬੀ. ਕੇ. ਉੱਪਲ ਨੇ ਕਿਹਾ ਕਿ ਬਿਓਰੋ ਨੇ ਇਸ ਸਮੇਂ ਦੌਰਾਨ ਜਨਤਕ ਸੇਵਕਾਂ ਅਤੇ ਹੋਰਾਂ ਵਿਅਕਤੀਆਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਿਓਰੋ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿੱਚ 9 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਤਰ੍ਹਾਂ ਜਾਂਚ ਕਰਨ ਲਈ ਸੱਤ ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਵਿਜੀਲੈਂਸ ਜਾਂਚ ਦੇ ਅਧਾਰ ‘ਤੇ ਇੱਕ ਮੁਕੱਦਮਾ ਵੀ ਦਰਜ ਕੀਤਾ ਗਿਆ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਅਦਾਲਤਾਂ ਨੇ ਬਿਓਰੋ ਦੁਆਰਾ ਦਾਇਰ ਕੀਤੇ ਗਏ ਦੋ ਰਿਸ਼ਵਤ ਦੇ ਕੇਸਾਂ ਦਾ ਫੈਸਲਾ ਕੀਤਾ ਜਿਸ ਵਿੱਚ ਕਸ਼ਮੀਰ ਸਿੰਘ, ਸਾਬਕਾ ਸੱਕਤਰ, ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾ, ਪਿੰਡ ਲਾਲੇਆਣਾ, ਜ਼ਿਲ੍ਹਾ ਬਠਿੰਡਾ ਨੂੰ ਵਧੀਕ ਸੈਸ਼ਨ ਜੱਜ ਬਠਿੰਡਾ ਵੱਲੋਂ 4 ਸਾਲ ਕੈਦ ਅਤੇ 10,000 ਰੁਪਏ ਦੇ ਜੁਰਮਾਨੇ ਦੀ ਸਜਾ ਸੁਣਾਈ ਹੈ। ਇਸੇ ਤਰਾਂ ਇੱਕ ਹੋਰ ਕੇਸ ਵਿੱਚ, ਹਰਬੰਸ ਲਾਲ, ਕਾਨੂੰਗੋ, ਮਾਲ ਹਲਕਾ ਜੰਡਿਆਣਾ, ਐਸ ਬੀ ਐਸ ਨਗਰ ਜ਼ਿਲ੍ਹੇ ਨੂੰ ਐਡੀਸ਼ਨਲ ਸੈਸ਼ਨ ਜੱਜ ਐਸ.ਬੀ.ਐਸ.ਨਗਰ ਵੱਲੋਂ 4 ਸਾਲ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

LEAVE A REPLY

Please enter your comment!
Please enter your name here