*ਵਿਜੀਲੈਂਸ ਨੇ ਮਈ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 18 ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਕੀਤਾ ਕਾਬੂ*

0
91

ਚੰਡੀਗੜ੍ਹ, 14 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ ਵਿੱਚ 18 ਸਰਕਾਰੀ ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ, ਮਾਈਨਿੰਗ ਅਤੇ ਸਿਹਤ ਵਿਭਾਗ ਦੇ 3-3 ਕਰਮਚਾਰੀ ਸ਼ਾਮਲ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਅਰਸੇ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਠੋਸ ਕੋਸ਼ਿਸ਼ਾਂ ਕੀਤੀਆਂ ਹਨ।ਉਨ੍ਹਾਂ ਦੱਸਿਆ ਕਿ ਬਿਊਰੋ ਨੇ ਮਈ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਵੱਲੋਂ 13 ਮੁਕੱਦਮਿਆਂ `ਚ ਚਲਾਨ ਦਾਖਲ ਕੀਤੇ ਗਏ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਜੀਲੈਂਸ ਪੜਤਾਲਾਂ ਦੇ ਆਧਾਰ `ਤੇ 8 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।

LEAVE A REPLY

Please enter your comment!
Please enter your name here