ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

0
133

ਚੰਡੀਗੜ੍ਹ,29 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ  ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

            ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਾਇਕ ਜੇਲ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਤਵਿੰਦਰ ਸਿਘ , ਵਾਸੀ ਪਿੰਡ ਟਹਿਣਾ, ਜਿਲਾ ਫਰੀਦਕੋਟ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਤੀਜਾ ਜੇਲ੍ਹ  ਵਿਚ ਬੰਦ ਹੈ ਅਤੇ ਉਸ ਦੀ ਬੈਰਕ ਅੰਦਰੋਂ ਮੋਬਾਈਲ ਫੋਨ ਬਰਾਮਦ ਹੋਣ ‘ਤੇ ਉਸਦੇ ਭਤੀਜੇ ਖਿਲਾਫ ਪੁਲਿਸ ਕੇਸ ਦਰਜ ਨਾ ਦਰਜ ਕਰਨ ਬਦਲੇ ਉਕਤ ਸਹਾਇਕ ਜੇਲ ਸੁਪਰਡੰਟ ਵਲੋਂ 15,000 ਰੁਪਏ ਦੀ ਮੰਗ ਕੀਤੀ ਗਈ ਹੈ।

            ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਹਾਇਕ ਜੇਲ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।

            ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

NO COMMENTS