*ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ*

0
301

ਸਤੰਬਰ (ਸਾਰਾ ਯਹਾਂ/ਬਿਊਰੋ ਨਿਊਜ਼)ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰਕੇ ਸਿੰਗਲਾ ਖਿਲਾਫ ਵੱਡਾ ਐਕਸ਼ਨ ਲਿਆ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰਕੇ ਸਿੰਗਲਾ ਖਿਲਾਫ ਵੱਡਾ ਐਕਸ਼ਨ ਲਿਆ ਹੈ। ਵਿਜੀਲੈਂਸ ਬਿਊਰੋ ਨੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ ਕਰ ਲਈਆਂ ਹਨ। ਪਤਾ ਲੱਗਾ ਹੈ ਕਿ ਜਲਦੀ ਹੀ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ। 

ਦੱਸ ਦਈਏ ਕਿ ਸਿੰਗਲਾ ’ਤੇ ਸੂਬੇ ਵਿੱਚ ਕਾਂਗਰਸ ਸਰਕਾਰ ਵੇਲੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਇਸ ਤੋਂ ਇਲਾਵਾ ਉਸ ਨੂੰ ਲੁਧਿਆਣਾ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਹੋਇਆ ਹੈ। ਵਿਜੀਲੈਂਸ ਨੇ ਜਾਂਚ ਦੌਰਾਨ 12 ਜਾਇਦਾਦਾਂ ਦਾ ਪਤਾ ਲਾਇਆ ਹੈ। ਇਨ੍ਹਾਂ ਵਿੱਚੋਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ। ਜਦੋਂਕਿ ਅੱਠ ਜਾਇਦਾਦਾਂ ’ਤੇ ਵੀ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਵਿਜੀਲੈਂਸ ਦਾ ਮੰਨਣਾ ਹੈ ਕਿ ਉਸ ਨੇ ਇਹ ਜਾਇਦਾਦ ਭ੍ਰਿਸ਼ਟਾਚਾਰ ਦੇ ਪੈਸੇ ਨਾਲ ਬਣਾਈ ਸੀ।

ਵਿਜੀਲੈਂਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਆਬਾਦੀ ਗੁਰੂ ਅਮਰਦਾਸ ਨਗਰ, ਲੁਧਿਆਣਾ ਵਿੱਚ ਇੱਕ ਪਲਾਟ (298/66 ਵਰਗ ਗਜ਼), ਭਾਈ ਰਣਧੀਰ ਸਿੰਘ ਨਗਰ, ਲੁਧਿਆਣਾ ਵਿੱਚ 150-150 ਵਰਗ ਗਜ਼ ਦੇ ਦੋ ਪਲਾਟ, ਰਾਜਗੁਰੂ ਨਗਰ, ਲੁਧਿਆਣਾ ਵਿੱਚ ਇੱਕ ਮਕਾਨ ਨੰਬਰ 164-ਏ (300 ਵਰਗ ਗਜ਼) ਤੇ ਇੱਕ ਫਲੈਟ (193.60 ਵਰਗ ਗਜ਼) ਨੰਬਰ-304, ਸ਼੍ਰੇਣੀ-ਏ ਦੂਜੀ ਮੰਜ਼ਿਲ, ਆਰਸੀਐਮ ਪੰਜਾਬ, ਸਹਿਕਾਰੀ ਸਭਾ ਗਜ਼ਟਿਡ ਅਫਸਰ, ਸੈਕਟਰ-48-ਏ ਚੰਡੀਗੜ੍ਹ ਵਿੱਚ ਖਰੀਦਿਆ ਸੀ। ਰਾਕੇਸ਼ ਸਿੰਗਲਾ ਨੇ 1 ਅਪ੍ਰੈਲ 2011 ਤੋਂ 31 ਜੁਲਾਈ 2022 ਦੌਰਾਨ ਪਤਨੀ ਰਚਨਾ ਸਿੰਗਲਾ ਦੇ ਨਾਂ ‘ਤੇ ਸਾਰੀਆਂ ਜਾਇਦਾਦਾਂ ਖਰੀਦੀਆਂ ਸਨ।

ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਰਾਕੇਸ਼ ਸਿੰਗਲਾ ਵੱਲੋਂ ਆਪਣੀ ਪਤਨੀ ਰਚਨਾ ਸਿੰਗਲਾ ਤੇ ਪੁੱਤਰ ਸਵਰਾਜ ਸਿੰਗਲਾ ਦੇ ਨਾਂ ’ਤੇ ਖਰੀਦੀਆਂ ਗਈਆਂ 6 ਹੋਰ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ। ਇਨ੍ਹਾਂ ਵਿੱਚੋਂ 5 ਸੰਪਤੀਆਂ ਵਸੀਕਾ 1179/30 ਜੂਨ 2021, (95.51 ਵਰਗ ਗਜ਼) ਵਸੀਕਾ 1180/30 ਜੂਨ 2021 (98.47 ਵਰਗ ਗਜ਼) ਵਸੀਕਾ 1181/30 ਜੂਨ 2021 (121.51 ਵਰਗ ਗਜ਼) ਵਸੀਕਾ 1182/30 ਜੂਨ 2021 (98.47 ਵਰਗ ਗਜ਼) ਵਸੀਕਾ 1183 30 ਜੂਨ 2021 (98.51 ਵਰਗ ਗਜ਼) ਲੁਧਿਆਣਾ ਜ਼ਿਲ੍ਹੇ ਵਿੱਚ ਸੈਲੀਬ੍ਰੇਸ਼ਨ ਬਾਜ਼ਾਰ, ਜੀ.ਟੀ. ਰੋਡ ਖੰਨਾ ਸਥਿਤ ਹੈ। ਇਸ ਤੋਂ ਇਲਾਵਾ 2 ਮਈ 2013 ਨੂੰ ਨਿਊ ਚੰਡੀਗੜ੍ਹ ਵਿਖੇ ਰਚਨਾ ਸਿੰਗਲਾ ਦੇ ਨਾਂ ‘ਤੇ 79.4 ਵਰਗ ਮੀਟਰ ਦਾ ਐਸਸੀਓ ਖਰੀਦਿਆ।

NO COMMENTS