*ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਹਫ਼ਤਾ ਮਨਾਉਂਦਿਆਂ ਸਹੁੰ ਚੁੱਕ ਸਮਾਗਮ ਦਾ ਕੀਤਾ ਆਯੋਜਨ*

0
78

ਮਾਨਸਾ, 26 ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ) : ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਸਿਧਾਰਥ ਚਟੋਪਾਧਿਆ ਦੀਆਂ ਹਦਾਇਤਾਂ ਅਤੇ ਐਸ.ਐਸ.ਪੀ. ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਡਾ. ਨਰਿੰਦਰ ਭਾਰਗਵ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਭਾਰਤ ਸਰਕਾਰ ਦੇ ਅਦਾਰੇ ਸੈਂਟਰਲ ਵਿਜੀਲੈਂਸ ਕਮਿਸ਼ਨ ਵੱਲੋਂ ਉਲੀਕੇ ਗਏ ਪ੍ਰੋਗਰਾਮ ਦੀ ਲੜੀ ਵਿੱਚ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੁਨਿਟ ਮਾਨਸਾ ਸ੍ਰੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਵਿਜੀਲੈਸ ਬਿਊਰੋ ਯੂਨਿਟ ਮਾਨਸਾ ਵਲੋ ਭ੍ਰਿਸ਼ਟਾਚਾਰ ਰੋਕੂ ਜਾਗਰੂਕ ਹਫਤਾ ਮਨਾਉਦੇ ਹੋਏ ਅੱਜ ਬੱਚਤ ਭਵਨ ਮਾਨਸਾ ਵਿਖੇ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।  ਭ੍ਰਿਸ਼ਟਾਚਾਰ ਰੋਕੂ ਜਾਗਰੂਕ ਸਮਾਗਮ ਦੌਰਾਨ ਹਾਜ਼ਰ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਜਾਗਰੂਕ ਕਰਦੇ ਹੋਏ ਵਿਜੀਲੈਸ ਬਿਊਰੋ ਦੇ ਕੰਮ—ਕਾਜ ਅਤੇ ਬਿਊਰੋ ਵਲੋਂ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਸਮਾਗਮ ਦੋਰਾਨ ਕਿਸੇ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵਲਂੋਂ ਸਰਕਾਰੀ ਕੰਮ ਬਦਲੇ ਰਿਸ਼ਵਤ ਲੈਣ *ਤੇ ਉਸਨੂੰ ਰੰਗੇ ਹੱਥੀ ਕਾਬੂ ਕਰਵਾਉਣ ਸਬੰਧੀ ਸੂਚਨਾ ਵਿਜੀਲੈਸ ਬਿਊਰੋ ਨੂੰ ਤੁਰੰਤ ਦੇਣ ਸਬੰਧੀ ਜਾਣਕਾਰੀ ਦਿੱਤੀ ਅਤੇ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800—1800—1000 ਦੀ ਜਾਣਕਾਰੀ ਵੀ ਦਿੱਤੀ ਗਈ। ਸਮਾਗਮ ਦੌਰਾਨ ਡੀ.ਐਸ.ਪੀ. ਸ੍ਰੀ ਕੁਲਵੰਤ ਸਿੰਘ ਨੇ ਸੰਬੋਧਨ ਕਰਦੇ ਹੋਏ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਬਿਊਰੋ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਸਮਾਗਮ ਵਿੱਚ ਡੀ.ਐਸ.ਪੀ. ਜਸਜੋਤ ਸਿੰਘ, ਡੀ.ਐਸ.ਪੀ. ਹਰਜਿੰਦਰ ਸਿੰਘ ਗਿੱਲ, ਜਿ਼ਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ, ਜਿ਼ਲ੍ਹਾ ਬਾਲ ਪ੍ਰੋਜੈਕਟ ਅਫਸਰ ਡਾ. ਸ਼ਾਇਨਾ ਕਪੂਰ, ਬਾਲ ਪ੍ਰੋਜੈਕਟ ਅਫਸਰ ਡਾ. ਅਜੇ ਤਾਇਲ, ਬਾਲ ਪ੍ਰੋਜੈਕਟ ਅਫਸਰ ਨਤੀਸ਼ਾ ਅਤਰੀ, ਬਬੀਤਾ ਕੁਮਾਰੀ ਅਤੇ ਜਿ਼ਲ੍ਹੇ ਦੇ ਸਾਰੇ ਥਾਣਿਆਂ ਦੇ ਮੁੱਖ ਅਫਸਰਾਂ ਤੋ ਇਲਾਵਾ ਹੋਰ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।ਸੈਮੀਨਰ ਵਿੱਚ ਮੌਜੂਦ ਅਧਿਕਾਰੀ ਤੇ ਕਰਮਚਾਰੀਆਂ ਤੇ ਵਿਅਕਤੀਆਂ ਨੁੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਹੁੰ ਚੁਕਾਈ ਗਈ।

NO COMMENTS