ਵਿਜੀਲੈਂਸ ਬਿਊਰੋ ਵਲੋ ਪਟਵਾਰੀ ਅਤੇ ਉਸਦਾ ਵਿਚੌਲਾ ਰਿਸ਼ਵਤ ਲੈਂਦੇ ਕਾਬੂ

0
177

ਚੰਡੀਗੜ•, 10 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਕੋਹਾੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪਲਵਿੰਦਰ ਸਿੰਘ ਅਤੇ ਉਸਦੇ ਵਿਚੌਲੇ ਅਮਿਲ ਭਾਟਿਆ ਨੂੰ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਵਿਚੌਲੇ ਨੂੰ ਸ਼ਿਕਾਇਤਕਰਤਾ ਰਕੇਸ਼ ਕੁਮਾਰ ਵਾਸੀ ਬਸੰਤ ਵਿਹਾਰ ਜਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਵਿਚੌਲ ਵਲੋਂ ਉਸ ਦੇ ਪਲਾਟ ਦਾ ਇੰਤਕਾਲ ਕਰਨ ਬਦਲੇ 8500 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7500 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ  ਅਤੇ ਵਿਚੌਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
——–

LEAVE A REPLY

Please enter your comment!
Please enter your name here