ਵਿਜੀਲੈਂਸ ਬਿਊਰੋ ਵੱਲੋਂ ਮਨਾਇਆ ਜਾ ਰਿਹੈ ਚੌਕਸੀ ਹਫ਼ਤਾ

0
38

ਮਾਨਸਾ, 28 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ): ਚੌਕਸੀ ਕਮਿਸ਼ਨ ਭਾਰਤ ਸਰਕਾਰ ਵੱਲੋਂ ਦੇਸ ਭਰ ਵਿਚ ਚੌਕਸੀ ਜਾਗਰੂਕਤਾ ਹਫ਼ਤਾ 27 ਅਕਤੂਬਰ ਤੋਂ 2 ਨਵੰਬਰ 2020 ਤੱਕ ਮਨਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਬੀ.ਕੇ. ਉੱਪਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਪੰਜਾਬ, ਰੇਂਜ ਬਠਿੰਡਾ ਡਾ. ਨਰਿੰਦਰ ਭਾਰਗਵ ਦੀ ਅਗਵਾਈ ਹੇਠ ਇਸ ਯੁਨਿਟ ਵੱਲੋਂ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਡੀ.ਐਸ.ਪੀ. ਵਿਜੀਲੈਂਸ ਬਿਊਰੋ ਸ੍ਰੀ ਸੰਦੀਪ ਸਿੰਘ ਵੱਲੋਂ ਸਮੇਤ ਸਟਾਫ਼ ਭ੍ਰਿਸ਼ਟਾਚਾਰ ਦੇ ਖਿਲਾਫ਼ ਸਹੁੰ ਚੁੱਕੀ ਗਈ। ਇਸ ਤੋਂ ਇਲਾਵਾ ਐਸ.ਡੀ.ਐਮ. ਦਫ਼ਤਰ ਸਰਦੂਲਗੜ੍ਹ, ਅਨਾਜ ਮੰਡੀ ਸਰਦੂਲਗੜ੍ਹ ਅਤੇ ਹੋਰ ਜਨਤਕ ਥਾਵਾਂ ’ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਲਗਾਏ ਗਏ ਅਤੇ ਪੈਂਫਲੇਟ ਵੰਡੇ ਗਏ।  ਡੀ.ਐਸ.ਪੀ. ਸ੍ਰੀ ਸੰਦੀਪ ਸਿੰਘ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਾਰਿਆਂ ਦਾ ਇਕਜੁਟ ਹੋਣਾ ਜ਼ਰੂਰੀ ਹੈ ਅਤੇ ਸਾਨੂੰ ਆਤਮ ਮੰਥਨ ਕਰਕੇ ਇਸ ਦੇ ਖਿਲਾਫ਼ ਡਟੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਤਹਿਤ ਅੱਜ ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ ਲੜਨ ਲਈ ਜਾਗਰੂਕ ਕੀਤਾ ਗਿਆ ਅਤੇ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 180018001000 ਅਤੇ ਵੈਬ ਸਾਈਟ www.vigilancebureau.punjab.gov.in. ਬਾਰੇ ਵੀ ਜਾਣਕਾਰੀ ਦਿੱਤੀ ਗਈ।

NO COMMENTS