*ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ*

0
196

ਚੰਡੀਗੜ੍ਹ, 17 ਜੁਲਾਈ: (ਸਾਰਾ ਯਹਾਂ/ਹਿਤੇਸ਼ ਸ਼ਰਮਾ )

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖ਼ਿਲਾਫ਼ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਵਿਜਲੈਂਸ ਬਿਊਰੋ ਨੇ ਪਾਇਆ ਕਿ ਉਕਤ ਪ੍ਰਿੰਸੀਪਲ ਵੱਲੋਂ ਸਰਕਾਰੀ ਨੌਕਰੀ ਲੈਣ ਲਈ ਵਰਤੀ ਗਈ ਡਿਗਰੀ ਫ਼ਰਜ਼ੀ ਹੈ। ਸਰਕਾਰੀ ਨੌਕਰੀ ਅਤੇ ਤ

NO COMMENTS