*ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਖ਼ਿਲਾਫ਼ ਦਰਜ ਕੇਸ ਵਾਪਸ!-19 ਦਿਨਾਂ ਤੋਂ ਬਾਅਦ ਸੂਬੇ ਭਰ ਵਿਚ ਮਾਲ ਅਧਿਕਾਰੀਆਂ ਵੱਲੋਂ ਹੜਤਾਲ ਲਈ ਵਾਪਸ*

0
253

ਹੁਸ਼ਿਆਰਪੁਰ 11,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) :ਵਿਜੀਲੈਂਸ ਵੱਲੋਂ ਮਾਹਿਲਪੁਰ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਖ਼ਿਲਾਫ਼ ਦਰਜ ਕੇਸ ਵਾਪਸ ਲੈ ਲਿਆ ਗਿਆ ਹੈ।ਦੱਸਣਯੋਗ ਹੈ ਕਿ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਅਧੀਨ ਮੁਲਾਜ਼ਮਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਜਾਣ ਖਿਲਾਫ ਸੂਬਾ ਵਿਜੀਲੈਂਸ ਵਿਭਾਗ ਦੇ ਖਿਲਾਫ ਆਪਣਾ ਧਰਨਾ ਜਾਰੀ ਰੱਖਿਆ ਹੈ।ਅਧਿਕਾਰੀਆਂ ਨੂੰ 22 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਜਿਸ ਤੋ ਬਾਅਦ ਪਿਛਲੇ 19 ਦਿਨਾਂ ਤੋਂ ਸੂਬੇ ਭਰ ਵਿਚ ਹੜਤਾਲ ਕਰਕੇ ਕੰਮਕਾਜ ਠੱਪ ਕਰਨ ਵਾਲੇ ਮਾਲ ਅਧਿਕਾਰੀਆਂ ਨੇ ਆਪਣੀ ਹੜਤਾਲ ਵਾਪਸ ਲੈ ਰਹੀ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਅਤੇ ਇਕ ਕਲਰਕ ਨੂੰ ਰਿਸ਼ਵਤ ਦੇ ਦੋਸ਼ ਤਹਿਤ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਮਾਲ ਅਧਿਕਾਰੀਆਂ ਦਾ ਕਹਿਣਾ ਸੀ ਕਿ ਵਿਜੀਲੈਂਸ ਵਲੋਂ ਉਨ੍ਹਾਂ ਨੂੰ ਝੂਠੇ ਮਾਮਲੇ ਵਿਚ ਫਸਾਇਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਵਲੋਂ ਮਾਲ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਅਤੇ ਕਲਰਕ ਖ਼ਿਲਾਫ਼ ਕੇਸ ਰੱਦ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ ਅਤੇ ਵਿਜੀਲੈਂਸ ਦੇ ਉਪ ਪੁਲਿਸ ਕਪਤਾਨ ਅਤੇ ਇੰਸਪੈਕਟਰ ਦਾ ਤਬਾਦਲਾ ਵੀ ਕਰ ਦਿੱਤਾ ਸੀ

NO COMMENTS