*ਵਿਜੇ ਸਿੰਗਲਾ ਨੂੰ ਕੋਰਟ ਵੱਲੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ*

0
244

ਚੰਡੀਗੜ੍ਹ 10 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼): : ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੋਹਾਲੀ ਕੋਰਟ ਵੱਲੋਂ ਝਟਕਾ ਦਿੰਦੇ ਹੋਏ  ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ।  ਭ੍ਰਿਸ਼ਟਾਚਾਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਜੇ ਸਿੰਗਲਾ ਵੱਲੋਂ ਰੈਗੂਲਰ ਬੇਲ ਲਈ ਅਰਜ਼ੀ ਲਾਈ ਗਈ ਸੀ ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ।

ਅੱਜ ਅਦਾਲਤ ‘ਚ ਵੀ ਹੋਈ ਸੀ ਪੇਸ਼ੀ  

ਵਿਜੇ ਸਿੰਗਲਾ (Vijay Singla) ਨੂੰ ਅੱਜ ਅਦਾਲਤ ਵਿੱਚ ਵੀ ਪੇਸ਼ ਕੀਤਾ ਗਿਆ ਸੀ ,ਜਿਥੇ ਅਦਾਲਤ ਨੇ ਵਿਜੇ ਸਿੰਗਲਾ ਨੂੰ 24 ਜੂਨ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਿਜੈ ਸਿੰਗਲਾ ਦੀ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਈ। ਇਸ ਵੇਲੇ ਵਿਜੈ ਸਿੰਗਲਾ ਰੋਪੜ ਜੇਲ੍ਹ ਵਿੱਚ ਹੈ।   ਇਸ ਤੋਂ ਪਹਿਲਾਂ ਅਦਾਲਤ ਨੇ ਵਿਜੇ ਸਿੰਗਲਾ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ।   

 ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਸੀ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ ‘ਤੇ ਸਖ਼ਤ ਐਕਸ਼ਨ ਲਿਆ ਹੈ।

ਦੱਸ ਦੇਈਏ ਕਿ ਪੰਜਾਬ ਕੈਬਨਿਟ ਤੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਸਸਪੈਂਡ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਕੀਤੀ ਗਈ ਸੀ। ਸਿੰਗਲਾ ਉੱਪਰ ਇਕ ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਲੱਗੇ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕੀਤੀ ,ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕੀਤੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਖਿਲਾਫ਼ ਦਰਜ ਕੀਤੀ ਐਫਆਈਆਰ ਵਿੱਚ ਗੰਭੀਰ ਦੋਸ਼ ਲਗਾਏ ਗਏ ਸਨ। ਮੰਤਰੀ ਵਿਜੈ ਸਿੰਗਲਾ ਉਤੇ ਓਐਸਡੀ ਪ੍ਰਦੀਪ ਕੁਮਾਰ ਰਾਹੀਂ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ। ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮੋਹਾਲੀ ਵਿੱਚ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਰਜਿੰਦਰ ਸਿੰਘ ਵੱਲੋਂ ਕਮਿਸ਼ਨ ਅਤੇ ਰਿਸ਼ਵਤ ਮੰਗਣ ਦੀ ਸ਼ਿਕਾਇਤ ਕੀਤੀ ਗਈ ਸੀ।ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਸੀ ਕਿ ਕੈਬਨਿਟ ਮੰਤਰੀ ਵਿਜੈ ਸਿੰਗਲਾ ਨੇ ਆਪਣਾ ਗੁਨਾਹ ਕਬੂਲਿਆ ਹੈ।  ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਹੈ। ਵਿਜੈ ਸਿੰਗਲਾ ਖਿਲਾਫ਼ ਅਧਿਕਾਰਤ ਕੰਟ੍ਰੈਕਟਸ ‘ਚ ਇਕ ਫ਼ੀਸਦ ਕਮਿਸ਼ਨ ਮੰਗਣ ਦੀ ਸ਼ਿਕਾਇਤ ਆਈ ਸੀ ,ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਖਿਲਾਫ਼ ਪੁਖ਼ਤਾ ਸਬੂਤ ਵੀ ਹਨ।

NO COMMENTS