ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਦੇ ਪਰਖਕਾਲ ਵਿੱਚ ਵਾਧੇ ਸੰਬੰਧੀ ਅਫਵਾਹਾਂ ਨੂੰ ਕੀਤਾ ਖਾਰਜ

0
51

ਚੰਡੀਗੜ, 9 ਮਾਰਚ(ਸਾਰਾ ਯਹਾਂ /ਮੁੱਖ ਸੰਪਾਦਕ): ਵਿਰੋਧੀ ਧਿਰ ਦੇ ਦੋਸ਼ਾਂ ਨੂੰ ਪੂਰੀ ਤਰਾਂ ਬੇਬੁਨਿਆਦ ਕਰਾਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਦੇ ਪਰਖਕਾਲ ਵਿਚ 3 ਤੋਂ 4 ਸਾਲ ਦਾ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਗੋਂ ਅਧਿਆਪਕਾਂ ਦੀਆਂ ਅਸਲ ਸਮੱਸਿਆਵਾਂ ਪ੍ਰਤੀ ਵਿਭਾਗ ਦੀ ਹਮਦਰਦੀ ਇਸ ਤੱਥ ਤੋਂ ਸਪੱਸਟ ਹੁੰਦੀ ਹੈ ਕਿ ਸਰਹੱਦੀ ਖੇਤਰਾਂ ਵਿੱਚ ਭਰਤੀ ਕੀਤੇ ਗਏ 3,582 ਅਧਿਆਪਕਾਂ ਨੂੰ ਦੋ ਸਾਲਾਂ ਦੀਆਂ ਸੇਵਾਵਾਂ ਤੋਂ ਬਾਅਦ ਹੀ ਬਦਲੀ ਲਈ ਅਰਜੀ ਦੇਣ ਦੀ ਆਗਿਆ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ‘ਪੰਜਾਬ ਐਜੂਕੇਸਨ (ਪੋਸਟਿੰਗ ਆਫ਼ ਟੀਚਰਜ਼ ਇਨ ਡਿਸਐਡਵਾਂਟੇਜੀਅਸ ਏਰੀਆ) ਬਿੱਲ, 2021 ਨੂੰ ਅੱਜ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ, ਜਿਸ ਦਾ ਉਦੇਸ ਪੰਜਾਬ ਦੇ ਵਿਦਿਆ ਪੱਖੋਂ ਪਛੜੇ ਇਲਾਕਿਆਂ ਵਿੱਚ ਅਧਿਆਪਕਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਅੱਗੇ ਕਿਹਾ ਕਿ ਬਿੱਲ ਦਾ ਉਦੇਸ ਸੁਰੂਆਤੀ ਭਰਤੀ ਸਮੇਂ ਅਧਿਆਪਕਾਂ ਦੀ ਤੈਨਾਤੀ ਨੂੰ ਨਿਯਮਤ ਕਰਨਾ ਹੈ ਤਾਂ ਜੋ ਵਿਦਿਅਕ ਤੌਰ ‘ਤੇ ਪਛੜੇ ਖੇਤਰਾਂ ਵਿੱਚ ਅਧਿਆਪਕਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ ਜਿੱਥੇ ਆਮ ਤੌਰ ‘ਤੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਰਹਿੰਦੀਆਂ ਹਨ।
ਮੰਤਰੀ ਨੇ ਕਿਹਾ ਕਿ ਇਹ ਬਿੱਲ ਪਾਸ ਹੋਣ ਨਾਲ ਸਿੱਖਿਆ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਨੂੰ ਉਨਾਂ ਦੇ ਘਰਾਂ ਨੇੜੇ ਪੋਸਟਿੰਗ ਕਰਨ ਦੀ ਪੇਸਕਸ ਕੀਤੀ ਜਾਵੇਗੀ ਕਿਉਂਕਿ ਸਰਹੱਦੀ ਜਿਿਲਆਂ ਤੋਂ ਇਲਾਵਾ ਕਈ ਹੋਰ ਵਿਦਿਅਕ ਬਲਾਕਾਂ ਨੂੰ ਵਿਦਿਅਕ ਤੌਰ ‘ਤੇ ਪੱਛੜੇ ਖੇਤਰ ਵਿੱਚ ਸਾਮਲ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਇਹ ਵਿਦਿਅਕ ਬਲਾਕ ਵਿੱਚ ਉਹ ਖੇਤਰ ਸ਼ਾਮਲ ਹੋਣਗੇ ਜਿਥੇ ਭਰਤੀ ਦੇ ਸਾਲ ਦੌਰਾਨ ਅਧਿਆਪਕਾਂ ਦੀਆਂ ਵੀਹ ਫੀਸਦੀ ਜਾਂ ਵਧੇਰੇ ਅਸਾਮੀਆਂ ਖਾਲੀ ਰਹੀਆਂ ਹੋਣ ਅਤੇ ਹਰ ਸਾਲ ਇਸ ਦੀ ਸਮੀਖਿਆ ਕੀਤੀ ਜਾਵੇਗੀ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਝੂਠੀਆਂ ਅਫ਼ਵਾਹਾਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਇਸ ਬਿੱਲ ਨੂੰ ਪਾਸ ਕਰਕੇ ਪੰਜਾਬ ਸਰਕਾਰ ਅਧਿਆਪਕਾਂ ਦਾ ਪਰਖਕਾਲ ਤਿੰਨ ਤੋਂ ਚਾਰ ਸਾਲਾਂ ਤੱਕ ਵਧਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਬਿੱਲ ਵਿੱਚ ਪਰਖਕਾਲ ਸੰਬੰਧੀ ਜਾਣਕਾਰੀ ਨੂੰ ਵਿਰੋਧੀ ਧਿਰ ਨੇ ਗਲਤ ਢੰਗ ਨਾਲ ਪੇਸ਼ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਅਕਤੂਬਰ 2017 ਪਹਿਲਾਂ ਹੀ ਵਿਚ ਨੋਟੀਫਾਈ ਕਰ ਦਿੱਤਾ ਸੀ ਕਿ ਸਿੱਧੀ ਭਰਤੀ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਲਈ ਵਾਧੇ ਸਮੇਤ ਪਰਖਕਾਲ ਦੀ ਕੁੱਲ ਮਿਆਦ ਚਾਰ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਹੋਰ ਢੰਗ ਨਾਲ ਭਰਤੀ ਲਈ 3 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਉਹਨਾਂ ਨੇ ਅਧਿਆਪਕਾਂ ਦੇ ਪਰਖਕਾਲ ਨਾਲ ਸਬੰਧਤ ਬਿੱਲ ਦੀ ਵਿਵਸਥਾ ਨੂੰ ਵੀ ਸਾਂਝਾ ਕੀਤਾ।
ਇਸ ਵਿਵਸਥਾ ਅਨੁਸਾਰ, “ਵਿਭਾਗ ਲਗਭਗ ਹਰ ਸਾਲ ਅਧਿਆਪਕਾਂ ਦੀ ਭਰਤੀ ਕਰਦਾ ਹੈ। ਭਰਤੀ ਕੀਤੇ ਨਵੇਂ ਅਧਿਆਪਕਾਂ ਨੂੰ ਤਿੰਨ ਸਾਲ ਦੀ ਮਿਆਦ ਲਈ ਪਰਖਕਾਲ ‘ਤੇ ਰਹਿਣ ਦੀ ਲੋੜ ਹੈ, ਜੋ ਕਿ ਚਾਰ ਸਾਲਾਂ ਤੱਕ ਵਧਾਈ ਜਾ ਸਕਦੀ ਹੈ, ਅਤੇ ਅਜਿਹੇ ਅਧਿਆਪਕਾਂ ਨੂੰ ਅਧਿਆਪਕਾਂ ਦੀ ਘਾਟ ਵਾਲੇ ਵਿਦਿਅਕ ਤੌਰ ‘ਤੇ ਪੱਛੜੇ ਖੇਤਰਾਂ ਵਿਚ ਤਾਇਨਾਤ ਕਰਨ ਦੀ ਜਰੂਰਤ ਹੈ।“
ਮੰਤਰੀ ਨੇ ਕਿਹਾ ਕਿ ਜੇਕਰ ਸੁਰੂਆਤੀ ਸਾਲਾਂ ਦੌਰਾਨ ਕਿਸੇ ਕਰਮਚਾਰੀ ਦੀ ਕਾਰਗੁਜਾਰੀ ਤਸੱਲੀਬਖਸ ਨਹੀਂ ਪਾਈ ਗਈ, ਸਿਰਫ਼ ਤਾਂ ਹੀ ਉਸ ਅਧਿਆਪਕ ਦਾ ਪਰਖਕਾਲ ਵਧਾਇਆ ਜਾਵੇਗਾ।    
————
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਸਿਹਤ ਮੰਤਰੀ ਨੇ 354 ਸਟਾਫ਼ ਨਰਸਾਂ ਅਤੇ 6 ਫਾਰਮੈਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ, 9 ਮਾਰਚ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 354 ਸਟਾਫ਼ ਨਰਸਾਂ ਅਤੇ 6 ਫਾਰਮੈਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 598 ਅਸਾਮੀਆਂ ਵਿੱਚੋਂ 354 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਦੋਂਕਿ 164 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ।
ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਰਾਜ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।
ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ), ਪੰਜਾਬ ਡਾ. ਅੰਦੇਸ਼ ਕੰਗ ਨੇ ਸਿਹਤ ਵਿਭਾਗ ਵਿੱਚ ਨਵੇਂ ਭਰਤੀ ਹੋਏ ਸਟਾਫ਼ ਨੂੰ ਜੀ ਆਇਆਂ ਆਖਿਆ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ’ਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਪਰ ਇਹ ਬਿਮਾਰੀ ਅਜੇ ਤੱਕ ਖ਼ਤਮ ਨਹੀਂ ਹੋਈ। ਹਰ ਦਿਨ ਕੋਵਿਡ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਦੀ ਰੋਕਥਾਮ ਲਈ ਮਾਸਕ ਪਹਿਨ ਕੇ ਰੱਖੋ, ਆਪਣੇ ਹੱਥਾਂ ਨੂੰ ਸਮੇਂ ਸਮੇਂ ’ਤੇ ਸਾਬਣ ਵਾਲੇ ਪਾਣੀ ਨਾਲ ਧੋਵੋ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰੋ।
ਇਸ ਮੌਕੇ ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ. ਬਲਵਿੰਦਰ ਸਿੰਘ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ, ਸੁਪਰਡੈਂਟ ਸੂਰਜ ਕੁਮਾਰ, ਸੁਪਰਡੈਂਟ ਸੰਜੇ ਕੁਮਾਰ, ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਮੌਜੂਦ ਸਨ।    
————

NO COMMENTS