
ਸਰਦੂਲਗੜ੍ਹ27 ,ਮਾਰਚ (ਸਾਰਾ ਯਹਾਂ /ਬਲਜੀਤ ਪਾਲ): ਸਟੂਡੈਂਟਸ ਫੈਡਰੇਸ਼ਨ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਸ਼ਨ ਵੱਲੋਂ ਸਾਂਝੇ ਤੌਰ ਤੇ ਐਨਲਾਈਟੈਂਡ ਕਾਲਜ ਝੁਨੀਰ ਤੋਂ ਲੈਕੇ ਸ਼ਹਿਰ ਝੁਨੀਰ ਤੱਕ ਰੋਸ ਮਾਰਚ ਕਰਕੇ ਸੂਬਾ ਸਰਕਾਰ ਦੀ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਸਕੂਲ ਕਾਲਜ ਬੰਦ ਕਰ ਕੇ ਬੱਚਿਆ ਦਾ ਭਵਿੱਖ ਖਰਾਬ ਕਰਨ ਤੇ ਲੱਗੀ ਹੋਈ ਹੈ । ਬੁਲਾਰਿਆ ਨੇ ਵਿਦਿਅਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਨਲਾਈਨ ਪੜ੍ਹਾਈ ਕਾਰਨ ਗਰੀਬ ਵਿਦਿਆਰਥੀ ਪੜ੍ਹਾਈ ਤੇ ਵਾਂਝੇ ਰਹਿ ਜਾਣਗੇ । ਸਰਕਾਰ ਦਾ ਇਹ ਫੈਸਲਾ ਸਰਾਸਰ ਸਿੱਖਿਆ ਦੇ ਅਧਿਕਾਰ ਦੇ ਖਿਲਾਫ ਹੈ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਕੂਲ ਕਾਲਜ ਦੁਬਾਰਾ ਨਹੀਂ ਖੋਲਦੀ ਤਾਂ ਸੰਘਰਸ਼ ਹੋਰ ਵੀ ਤੇਜ ਕੀਤਾ ਜਾਵੇਗਾ ।ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋ ਰਮਨਦੀਪ ਕੌਰ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਸੁਖਜੀਤ ਰਾਮਾਨੰਦੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਅਕ ਅਦਾਰੇ ਜਲਦੀ ਖੋਲੇ ਜਾਣ ਤਾਂ ਕਿ ਵਿਦਿਆਰਥੀਆਂ ਦੇ ਹੋ ਰਹੇ ਨੁਕਸਾਨ ਨੂੰ ਰੋਕਿਆ ਜਾ ਸਕੇ। ਇਸ ਮੌਕੇ ਸਮੂਹ ਵਿਦਿਆਰਥੀ ਆਦਿ ਹਾਜਰ ਸਨ।
