ਮਾਨਸਾ, 28 ਜਨਵਰੀ (ਸਾਰਾ ਯਹਾਂ /ਜੋਨੀ ਜਿੰਦਲ): ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਅਭਿਆਨ ਤਹਿਤ ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਲੜਕੀਆਂ), ਖਿਆਲਾ ਕਲਾਂ ਵਿਖੇ 6ਵੀਂ ਤੋਂ 12ਵੀਂ ਜਮਾਤ ਦੀਆਂ ਲੜਕੀਆਂ ਨੂੰ ਸਵੈ ਰੱਖਿਆ ਦੀ ਸਿਖਲਾਈ ਦਿੱਤੀ ਗਈ, ਜਿਸ ਵਿੱਚ ਕੋਚ ਸ਼ਾਲੂ ਸ਼ਰਮਾ ਵੱਲੋਂ ਵਿਦਿਆਰਥਣਾਂ ਨੂੰ ਦੱਸਿਆ ਗਿਆ ਕਿ ਸਮਾਜ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਕਿਵੇਂ ਆਪਣੇ ਆਪ ਦਾ ਬਚਾਅ ਕਰਨਾ ਹੈ। ਅਜੋਕੇ ਸ਼ਰਮਨਾਕ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਬਚਪਨ ਤੋਂ ਮਾਰਸ਼ਲ ਆਰਟਸ ਦੀ ਪ੍ਰੈਕਟਿਸ ਰਾਹÄ ਬੱਚੇ ਆਪਣੀ ਰੱਖਿਆ ਆਪ ਕਰ ਸਕਦੇ ਹਨ। ਟ੍ਰੇਨਿੰਗ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਪਰਦੀਪ ਸਿੰਘ ਗਿੱਲ ਅਤੇ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਸਟਾਫ ਵੱਲੋਂ ਵੀ ਭਾਗ ਲਿਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮਾਨਸਾ ਵੱਲੋਂ ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ ਵਿਖੇ ਇਹ ਟ੍ਰੇਨਿੰਗ 5 ਦਿਨ ਇਸੇ ਤਰ੍ਹਾਂ ਕਰਵਾਈ ਜਾ ਰਹੀ ਹੈ। ਅਖੀਰ ਵਿੱਚ ਵਿਦਿਆਰਥਣਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।