*ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਯਤਨ ਕੀਤੇ ਜਾਣਗੇ-ਸ਼ਿਵਪਾਲ ਗੋਇਲ*

0
55

ਬਠਿੰਡਾ, 03 ਜੁਲਾਈ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਪ੍ਰਸਿੱਧ ਸੂਬਾ ਬਣਾਉਣ ਅਤੇ ਵਿਦਿਆਰਥੀਆਂ ਨੂੰ ਉੱਚ ਕੁਆਲਿਟੀ ਐਜੂਕੇਸ਼ਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਸੂਬੇ ’ਚ 117 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸ਼ਿਵਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਇਕਬਾਲ ਸਿੰਘ ਬੁੱਟਰ ਨੇ ਕੀਤਾ।
   ਉਨ੍ਹਾਂ ਸਕੂਲ ਆਫ ਐਮੀਨੈਂਸ ਬਣੇ ਸ.ਸ. ਸਮਾਰਟ ਸਕੂਲ ਕੋਟ ਸ਼ਮੀਰ, ਸ.ਸ.ਸ. ਸਮਾਰਟ ਸਕੂਲ ਭੁੱਚੋ ਕਲਾਂ ਵਿਖੇ 11ਵੀਂ ਕਲਾਸ ਦੇ ਨਵੇਂ ਸੈਸ਼ਨ ਵਿਚ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤ ਕੀਤਾ।   ਉਨ੍ਹਾਂ ਦੱਸਿਆ ਕਿ ਸਕੂਲ ਆਫ ਐਮੀਨੈਂਸ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦਾ ਹੀ ਇਕ ਉਪਰਾਲਾ ਹੈ। ਇਨ੍ਹਾਂ ਸਕੂਲਾਂ ਦਾ ਵਿੱਦਿਅਕ ਪੱਧਰ ਅੰਦਰਰਾਸ਼ਟਰੀ ਪੱਧਰ ਦਾ ਹੋਵੇਗਾ।ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁੱਢਲੀਆਂ ਸਹੂਲਤਾਂ ਅਤੇ ਚੰਗੀ ਸਿੱਖਿਆ ਮੁਹੱਈਆ ਕਰਵਾਉਣ ਵਿਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰ ਸੰਭਵ ਯਤਨ ਕੀਤੇ ਜਾਣਗੇ।   ਇਸ ਮੌਕੇ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਉਪਰੰਤ ਸਕੂਲਾਂ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਆਮਦ ‘ਤੇ ਸਮਰ ਕੈੰਪ ਦਾ ਵੀ ਉਦਘਾਟਨ ਕੀਤਾ ਗਿਆ,ਜਿੱਥੇ ਵਿਦਿਆਰਥੀਆਂ ਦੇ ਸਰੀਰਿਕ ਤੇ ਮਾਨਸਿਕ ਪੱਧਰ ਉੱਚਾ ਚੁੱਕਣ ਦੇ ਮੰਤਵ ਨਾਲ ਵਿੱਦਿਅਕ ਅਤੇ ਸਪੋਰਟਸ ਗਤੀਵਿਧੀਆਂ ਉਲੀਕੀਆਂ ਜਾਣਗੀਆਂ।   ਇਸ ਮੌਕੇ ਪ੍ਰਿੰਸੀਪਲ ਸ.ਸ. ਸਮਾਰਟ ਸਕੂਲ ਕੋਟਸ਼ਮੀਰ ਨਿਸ਼ਾ ਬਾਂਸਲ,  ਪ੍ਰਿੰਸੀਪਲ ਸ.ਸ.ਸ. ਸਮਾਰਟ ਸਕੂਲ ਭੁੱਚੋ ਕਲਾਂ ਰਜਿੰਦਰ ਕੌਰ ਅਤੇ ਸਮੂਹ ਸੀ.ਐਮ.ਸੀ. ਕਮੇਟੀ ਦੇ ਮੈਂਬਰ ਮੌਜੂਦ ਸਨ।

NO COMMENTS