*ਵਿਦਿਆਰਥੀਆਂ ਨੂੰ ਡੇਂਗੂ ਪ੍ਰਤੀ  ਕੀਤਾ ਜਾਗਰੂਕ*

0
10

ਫਗਵਾੜਾ 28 ਸਤੰਬਰ(ਸਾਰਾ ਯਹਾਂ/ਸ਼ਿਵ ਕੋੜਾ) ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਜ਼ਿਲ੍ਹਾ ਐਪੀਓਡਮੋਲੋਜਿਸਟ ਡਾ.ਨੰਦਿਕਾ ਖੁੱਲਰ ਦੀ ਅਗਵਾਈ ਹੇਠ ਅੱਜ ਕਪੂਰਥਲਾ ਦੇ ਹਿੰਦੂ ਕੰਨਿਆ ਕਾਲਜ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਗੁਰੂ ਅਮਰਦਾਸ ਪਬਲਿਕ ਸਕੂਲ ਸਮੇਤ ਸ਼ਹਿਰ ਦੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਗਿਆ ਇਸ ਮੌਕੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦਿਆ ਡਾਕਟਰ ਨੰਦਿਕਾ ਨੇ ਦੱਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ ਜਿਸ ਦੇ ਲੱਛਣ ਤੇਜ਼ ਸਿਰ ਦਰਦ,ਤੇਜ਼ ਬੁਖ਼ਾਰ,ਮਾਸ ਪੇਸ਼ੀਆਂ ਅਤੇ ਜੋੜਾ ਦਾ ਦਰਦ,ਅੱਖਾਂ ਦੇ ਪਿਛਲੇ ਹਿੱਸੇ ਦਰਦ,ਉਲਟੀਆਂ,ਨੱਕ, ਮੂੰਹ ਅਤੇ ਮਸੂੜਿਆਂ ਵਿੱਚ ਖੂਨ ਵੱਗਣਾ ਆਦਿ ਹੁੰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲ ਤੋਂ ਫ੍ਰੀ ਚੈੱਕਅੱਪ ਅਤੇ ਇਲਾਜ਼ ਕਰਵਾਇਆ ਜਾ ਸਕਦਾ ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ, ਇਨ੍ਹਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਡੇਂਗੂ ਵਰਗੀ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।  ਇਸ ਮੌਕੇ ‘ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਨੰਦਿਕਾ ਖੁੱਲਰ ਨੇ ਸਕੂਲੀ ਬਚਿਆ ਨੂੰ ਡੇਂਗੂ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਅਤੇ ਡੇਂਗੂ ਦੇ ਬਚਾਅ ਦੇ ਤਰੀਕੇ ਦੱਸੇ ਤੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ ਕਿਉਂਕਿ ਇਲਾਜ਼ ਨਾਲੋਂ ਪਰਹੇਜ਼ ਚੰਗਾ। ਉਨ੍ਹਾਂ ਨੇ ਹਫਤੇ ਦੱਸਿਆ ਕਿ ਕੂਲਰਾਂ ਅਤੇ ਗਮਲਿਆਂ ਦੀ ਹੈ,ਟਰੇਆਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਦੀਆਂ ਜਾਵੇ। ਕੱਪਰੇ ਅਜਿਹੇ ਪਾਓ, ਜਿਸ ਨਾਲ ਪੂਰਾ ਸਰੀਰ ਢਕਿਆ ਜਾਵੇ ਤਾਂ ਜੋ ਮੱਛਰ ਨਾਲ ਨਾ ਕੱਟੇ। ਸੌਣ ਵੇਲੇ ਮੱਛਰਦਾਨੀ ਆਦਿ ਦੀ ਤੇ ਵਰਤੋਂ ਕਰੋ। ਬੁਖਾਰ ਹੋਣ ‘ਤੇ ਐਸਪਰੀਨ ਜਾਂ ਬਰੂਫਿਨ ਨਾ ਲਵੋ,ਬੁਖਾਰ ਹੋਣ ‘ਤੇ ਸਿਰਫ ਦਾ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ। ਛੱਤਾਂ ‘ਤੇ ਟੈਂਕੀਆਂ ਦੇ ਢੱਕਣ ਚੰਗੀ ਤਰ੍ਹਾਂ ਬੰਦ ਰੱਖੋ ਟੁੱਟੇ ਬਰਤਨਾਂ ਡਰੰਮਾਂ ਤੇ ਟਾਇਰਾਂ ਆਦਿ ਵਿਚ ਪਾਣੀ ਨਾ ਖੜ੍ਹਾ ਹੋਣ ਦਿਓ।

NO COMMENTS