*ਵਿਦਿਆਰਥੀਆਂ ਵੱਲੋਂ ਸਵੱਛਤਾ ਹੀ ਸੇਵਾ ਕੈਂਪੇਨ ਮੁਹਿੰਮ ‘ਤੇ ਆਧਾਰਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ*

0
35

 ਮਾਨਸਾ 23 ਸਤੰਬਰ  (ਸਾਰਾ ਯਹਾਂ/ਵਿਨਾਇਕ ਸ਼ਰਮਾ)

ਸਥਾਨਕ ਐਸ.ਡੀ.ਕੇ.ਐਲ. ਡੀ.ਏ.ਵੀ ਪਬਲਿਕ ਸਕੂਲ ਵਿੱਚ ਨੋਵੀਂ ਅਤੇ ਦਸਵੀ  ਜਮਾਤ ਦੇ ਵਿਦਿਆਰਥੀਆਂ ਵੱਲੋਂ ਸਵੱਛਤਾ ਹੀ ਸੇਵਾ ਕੈਂਪੇਨ’ ਮੁਹਿੰਮ ‘ਤੇ ਆਧਾਰਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿੱਚ ਵਿਦਿਆਰਥੀਆਂ ਨੇ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਵਿੱਚ ਭਾਗ ਲਿਆ।            ਵਿਦਿਆਰਥੀਆਂ ਨੂੰ ਗਿੱਲਾ ਕੂੜਾ, ਸੁੱਕਾ ਕੂੜਾ ਅਤੇ ਵੱਖ-ਵੱਖ ਰੰਗਾਂ ਦੇ ਡਸਟਬਿਨਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ।  ਇਸ ਤੋਂ ਇਲਾਵਾ ਬੱਚਿਆਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਅਤੇ ਇਸ ਦੀ ਦੁਰਵਰਤੋਂ ਨਾ ਕਰਨ ਲਈ ਪ੍ਰੇਰਿਤ ਕਰਨ ਲਈ ਗਤੀਵਿਧੀਆਂ ਕਰਵਾਈਆਂ ਗਈਆਂ।ਵਿਦਿਆਰਥੀਆਂ ਨੇ ਆਪਣੀ ਕਲਾਕਾਰੀ ਰਾਹੀਂ ਦਿਖਾਇਆ ਕਿ ਸਾਨੂੰ ਪਲਾਸਟਿਕ ਦੇ ਲਿਫਾਫਿਆਂ ਅਤੇ ਇਨ੍ਹਾਂ ਤੋਂ ਬਣੀਆਂ ਵਸਤੂਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।  ਇਹ ਵਾਤਾਵਰਣ ਲਈ ਹਾਨੀਕਾਰਕ ਹਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੇ ਹਨ।          ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਜੀ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਆਪਣੇ ਆਲੇ-ਦੁਆਲੇ, ਸੜਕਾਂ, ਨਾਲੀਆਂ ਅਤੇ ਪਾਣੀ ਦੇ ਸੋਮਿਆਂ ਆਦਿ ਦੀ ਸਫਾਈ ਰੱਖਣ ਨਾਲ ਸਮੁੱਚਾ ਵਾਤਾਵਰਣ ਸ਼ੁੱਧ ਰਹਿੰਦਾ ਹੈ।  ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਕੂੜਾ ਰਹਿਤ ਵਾਤਾਵਰਨ ਬਣਾਉਣ ਲਈ ਪ੍ਰੇਰਿਤ ਕੀਤਾ, ਜਿਸ ਦਾ ਉਦੇਸ਼ ਸਵੱਛ ਭਾਰਤ ਦੀ ਸਿਰਜਣਾ ਕਰਨਾ ਹੈ।

NO COMMENTS