-ਵਿਦੇਸ਼ਾਂ ਵਿਚ ਰਹਿ ਰਹੇ ਭਾਰਤ ਵਾਪਸ ਆਉਣ ਦੇ ਚਾਹਵਾਨਆਪਣੇ ਵੇਰਵੇ ਭੇਜਣ: ਡਿਪਟੀ ਕਮਿਸ਼ਨਰ ਮਾਨਸਾ

0
57

ਮਾਨਸਾ, 25 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਵੱਡੀ ਗਿਣਤੀ ਵਿਚ ਭਾਰਤੀ ਨਾਗਰਿਕ ਵਿਦੇਸ਼ਾਂ ਵਿਚ ਕੰਮ ਕਰ ਰਹੇ ਹਨ ਅਤੇ ਨਾਲ ਹੀ ਵੱਖ-ਵੱਖ ਦੇਸ਼ਾਂ ਵਿਚ ਕਾਲਜਾਂ ਯੂਨੀਅਵਰਸਿਟੀਆਂ ਵਿਚ ਭਾਰਤੀ ਵਿਦਿਆਰਥੀ ਵੀ ਉੱਚ ਵਿੱਦਿਆ ਪ੍ਰਾਪਤ ਕਰ ਰਹੇ ਹਨ। ਕੋਵਿਡ-19 ਦੇ ਮੱਦੇਨਜ਼ਰ ਇਨ੍ਹਾਂ ਵਿਚੋਂ ਬਹੁਤ ਸਾਰੇ ਭਾਰਤੀ ਨਾਗਰਿਕ ਵਾਪਸ ਭਾਰਤ ਪਰਤਣ ਦੇ ਚਾਹਵਾਨ ਹਨ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਦੇਸ ਵਿਦੇਸ਼ ਦੀਆਂ ਸਾਰੀਆਂ ਉਡਾਣਾਂ ਦੇ ਬੰਦ ਹੋਣ ਕਾਰਨ ਇਹ ਨਾਗਰਿਕ ਭਾਰਤ ਵਾਪਸ ਆਉਣ ਵਿਚ ਅਸਮਰਥ ਹਨ। ਇਨ੍ਹਾਂ ਦੀ ਵਾਪਸੀ ਲਈ ਸੂਬਾ ਸਰਕਾਰ ਵੱਲੋਂ ਵਿਸਥਾਰਤ ਯੋਜਨਾਬੰਦੀ ਦੀ ਵਿਊਂਤ ਬਣਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਵਸ ਰਹੇ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਜੋ ਵਾਪਸ ਭਾਰਤ ਆਉਣ ਦੇ ਚਾਹਵਾਨ ਹਨ ਉਹ ਆਪਣਾ ਵੇਰਵਾ ਆਪਣੇ ਨਾਮ, ਮੋਬਾਇਲ ਨੰਬਰ, ਮੌਜੂਦਾ ਪਤਾ, ਪਾਸਪੋਰਟ ਨੰਬਰ, ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਦੀ ਗਿਣਤੀ, ਪੰਜਾਬ ਦੇ ਨਜ਼ਦੀਕੀ ਏਅਰਪੋਰਟ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੀ ਈ-ਮੇਲ ਆਈ.ਡੀ. zpmansa0gmail.com   ਜਾਂ ਹੈਲਪਲਾਈਨ ਨੰਬਰ 95014-26330 ‘ਤੇ ਦੇਣ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਆਧਾਰ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

NO COMMENTS