
ਮਾਨਸਾ 18 ਜੂਨ : (ਸਾਰਾ ਯਹਾਂ/ਮੁੱਖ ਸੰਪਾਦਕ) ਸਿਹਤ ਬਲਾਕ ਖਿਆਲਾ ਕਲਾਂ ਅਧੀਨ ਪਿੰਡਾਂ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਦੀ ਅਗਵਾਈ ਵਿਚ ਕੋਰੋਨਾ ਟੀਕਾਕਰਨ ਕੈਂਪ ਜਾਰੀ ਹਨ। ਇਸ ਲੜੀ ਤਹਿਤ ਟੀਕਾਕਰਨ ਜਾਗਰੂਕਤਾ ਲਈ ਪਿੰਡ ਭਾਈ ਦੇਸਾ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਸੌ ਫੀਸਦੀ ਟੀਕਾਕਰਨ ਕਰਵਾਉਣ ਤੇ ਪੰਜਾਬ ਸਰਕਾਰ ਵੱਲੋਂ ਇਨਾਮ ਵਜੋਂ ਰਾਸ਼ੀ ਉਪਲਬਧ ਕਰਵਾਉਣ ਦੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।ਇਸ ਮੌਕੇ ਬਲਾਕ ਪ੍ਰਸਾਰ ਸਿੱਖਿਅਕ ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਬਲਾਕ ਖਿਆਲਾ ਕਲਾਂ ਅਧੀਨ ਸਿਹਤ ਸੰਸਥਾਵਾਂ ਵਿੱਚ 18 ਤੋਂ 44 ਸਾਲ ਉਮਰ ਵਰਗ ਵਿੱਚ ਵੱਖ-ਵੱਖ ਵਰਗ ਅਨੁਸਾਰ ਨਾਗਰਿਕਾਂ ਦਾ ਟੀਕਾਕਰਨ ਲਗਾਤਾਰ ਚੱਲ ਰਿਹਾ ਹੈ। ਇਨ੍ਹਾਂ ਵਰਗਾਂ ਵਿੱਚ ਸੀਨੀਅਰ ਸਿਟੀਜਨ, ਵਿਦੇਸ਼ ਜਾ ਰਹੇ ਵਿਦਿਆਰਥੀਆਂ ਸਮੇਤ ਵੱਖ ਵੱਖ ਮੂਹਰਲੀ ਕਤਾਰ ਵਿੱਚ ਕੰਮ ਕਰਨ ਵਾਲੇ ਕਾਮੇ, ਜੇਲ੍ਹ ਕੈਦੀ, ਉਦਯੋਗਿਕ ਕਾਮੇ, ਦੁਕਾਨਦਾਰ, ਜਿੰਮ ਮਾਲਕ ਅਤੇ ਕਾਮੇ,ਰੇਹੜੀ ਵਾਲੇ, ਹਰ ਤਰਾਂ ਦੇ ਸਮਾਨ ਵੰਡਣ ਵਾਲੇ, ਡਾਕ ਪਹੁੰਚਾਉਣ ਵਾਲੇ, ਸਾਰੇ ਡਰਾਈਵਰ ਅਤੇ ਉਨ੍ਹਾਂ ਦੇ ਸਹਿਯੋਗੀ, ਹੋਟਲਾਂ ਦੇ ਕਾਮੇ, ਆਦਿ ਵਰਗਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਰਪੰਚ ਹਰਬੰਸ ਸਿੰਘ, ਸਿਹਤ ਕਰਮਚਾਰੀ ਲਵਪ੍ਰੀਤ, ਕਮਲੇਸ਼ ਕੌਰ, ਮਲਕੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
