*ਵਿਦੇਸ਼ ਤੋਂ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ*

0
40

ਚੰਡੀਗੜ੍ਹ (ਸਾਰਾ ਯਹਾਂ): ਤਿੰਨ ਦਿਨ ਪਹਿਲਾਂ ਦੁਬਈ ਤੋਂ ਆਏ ਗੁਰਦਾਸਪੁਰ ਦੇ ਪਿੰਡ ਭੂਲੇ ਚੱਕ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਰਘੁਬੀਰ ਸਿੰਘ ਦੀ ਸ਼ਕੀ ਹਲਾਤਾਂ ਵਿੱਚ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਬਰਾਂ ਨੇ ਪਿੰਡ ਦੇ ਹੀ ਕੁੱਝ ਨੌਜਵਾਨਾਂ ‘ਤੇ ਹਤਿਆ ਦੇ ਆਰੋਪ ਲਗਾਏ ਹਨ।ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਪੁੱਤਰ ਨੂੰ ਪਿੰਡ ਦੇ ਹੀ ਕੁੱਝ ਨੌਜਵਾਨਾਂ ਨੇ ਲੁੱਟ ਕਰਕੇ ਕਤਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨ ਜ਼ਖਮੀ ਹਾਲਤ ਵਿੱਚ ਪਿੰਡ ਦੀ ਹੀ ਇਕ ਗਰਾਉਂਡ ਵਿਚ ਮਿਲਿਆ ਸੀ।ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਭੇਜਿਆ ਗਿਆ, ਪਰ ਜਖਮਾਂ ਦੀ ਤਾਪ ਨਾਂ ਚਲਦਿਆਂ ਉਸਦੀ ਮੌਤ ਹੋ ਗਈ।ਪਰਿਵਾਰ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੀ ਮਾਤਾ ਸਤਵਿੰਦਰ ਕੌਰ ਅਤੇ ਭਰਾ ਦਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਰਘਬੀਰ ਸਿੰਘ ਦੁਬਈ ਵਿੱਚ ਕੰਮ ਕਰਦਾ ਸੀ ਅਤੇ ਤਿੰਨ ਦਿਨ ਪਹਿਲਾਂ ਹੀ ਉਹ ਵਾਪਿਸ ਆਪਣੇ ਘਰ ਆਇਆ ਸੀ ਅਤੇ 11 ਅਕਤੂਬਰ ਨੂੰ ਉਹ ਆਪਣੇ ਦੋਸਤਾਂ ਦੇ ਨਾਲ ਘਰ ਤੋਂ ਬਾਹਰ ਘੁੰਮਣ ਗਿਆ ਸੀ ਪਰ ਘਰ ਵਾਪਿਸ ਨਹੀਂ ਪਰਤਿਆ ਅਤੇ 12 ਅਕਤੂਬਰ ਦੀ ਸਵੇਰ ਨੂੰ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜ਼ਖ਼ਮੀ ਹਾਲਤ ਵਿੱਚ ਪਿੰਡ ਦੀ ਹੀ ਇਕ ਗਰਾਊਂਡ ਵਿਚ ਬੇਸੁੱਧ ਪਿਆ ਹੋਇਆ ਹੈ।

ਇਸ ਮਗਰੋਂ ਉਸ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਪਰ ਉਸ ਦੀ ਮੌਤ ਹੋ ਗਈ।ਪਰਿਵਾਰ ਨੇ ਆਰੋਪ ਲਗਾਏ ਹਨ ਕਿ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਉਸ ਦੀ ਹੱਤਿਆ ਕੀਤੀ ਹੈ ਕਿਉਂਕਿ ਉਸ ਦੇ ਕੋਲੋਂ ਵਿਦੇਸ਼ੀ ਕਰੰਸੀ ਅਤੇ ਉਸ ਨੇ ਸੋਨਾ ਪਾਇਆ ਹੋਇਆ ਸੀ ਅਤੇ ਪੈਸੇ ਖੋਹਣ ਕਰਕੇ ਹੀ ਉਸ ਦੀ ਹੱਤਿਆ ਕੀਤੀ ਗਈ ਹੈ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਿੱਬੜ ਦੇ ਐਸਐਚਓ ਹਰਮਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਉਨ੍ਹਾਂ ਦੇ ਪੁੱਤਰ ਰਘਬੀਰ ਸਿੰਘ ਦੀ ਮਾਰ ਕੁਟਾਈ ਕਾਰਨ ਮੌਤ ਹੋਈ ਹੈ ਜੋ ਕਿ ਤਿੰਨ ਦਿਨ ਪਹਿਲਾਂ ਹੀ ਵਿਦੇਸ਼ ਤੋਂ ਘਰ ਵਾਪਸ ਪਰਤਿਆ ਸੀ। ਪਰਿਵਾਰ ਨੇ ਆਰੋਪ ਲਗਾਏ ਹਨ ਕਿ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਉਸ ਦਾ ਕਤਲ ਕੀਤਾ ਹੈ ਫਿਲਹਾਲ ਇਸ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਅੱਗੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here