ਵਿਦੇਸ਼ ਵਿੱਚ ਪੜ੍ਹਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਮੁਫਤ ਕਾਊਂਸਲੰਗ ਦੇਵੇਗਾ ਰੋਜ਼ਗਾਰ ਵਿਭਾਗ : ਜ਼ਿਲ੍ਹਾ ਰੋਜ਼ਗਾਰ ਅਫ਼ਸਰ

0
15

ਮਾਨਸਾ, 23 ਦਸੰਬਰ23 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਵਿਦੇਸ਼ ਜਾ ਕੇ ਪੜ੍ਹਨ ਦੇ ਚਾਹਵਾਨ ਪ੍ਰਾਰਥੀ, ਜ਼ਿਨ੍ਹਾਂ ਦੇ ਆਈਲੈਟਸ ਵਿੱਚ ਹਰੇਕ ਮੋਡਿਊਲ ਵਿੱਚ 6 ਬੈਂਡ ਨਾਲ ਓਵਰਆਲ 6.5 ਬੈਂਡ ਹਨ ਤੇ ਜਿਨ੍ਹਾਂ ਨੇ ਬਾਰਵÄ ਜਾਂ ਗਰੈਜੂਏਸ਼ਨ ਮੌਜੂਦਾ ਸੈਸ਼ਨ ਦੌਰਾਨ ਪਾਸ ਕੀਤੀ ਹੋਵੇ, ਉਨ੍ਹਾਂ ਪ੍ਰਾਰਥੀਆਂ ਨੂੰ ਰੋਜ਼ਗਾਰ ਵਿਭਾਗ ਵੱਲੋਂ ਮੁਫ਼ਤ ਕਾਊਸÇਲੰਗ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਵਿਦੇਸ਼ ’ਚ ਪੜ੍ਹਾਈ ਦੀ ਫੀਸ, ਰਹਿਣ-ਸਹਿਣ ਤੇ ਆਉਣ-ਜਾਣ ਦੇ ਖ਼ਰਚੇ ਦਾ ਇੰਤਜਾਮ ਪ੍ਰਾਰਥੀ ਨੂੰ ਆਪਣੇ ਪੱਧਰ ’ਤੇ ਹੀ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਕੰਮਕਾਜ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਦੇ ਹੈਲਪ ਲਾਈਨ ਨੰਬਰ 94641-78030 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਦੇ ਉੱਪਰ ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

NO COMMENTS