*ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਮੁੱਖ ਮੰਤਰੀ ਰਿਲੀਫ਼ ਫੰਡ ’ਚ ਦਿੱਤੀ*

0
32

ਮਾਨਸਾ, 14 ਜੁਲਾਈ :(ਸਾਰਾ ਯਹਾਂ/ਗੁਰਪ੍ਰੀਤ ਧਾਲੀਲ):
ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਪਹਿਲਕਦਮੀ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾ ਕਰਵਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਪੱਤਰ ਲਿਖਿਆ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਕਾਫ਼ੀ ਪਿੰਡ ਹੜ੍ਹਾਂ ਦੀ ਚਪੇਟ ਵਿੱਚ ਆਏ ਹੋਏ ਹਨ, ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਮੂਸਤੈਦੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਆਪਦਾ ਵਿੱਚ ਫਸੇ ਲੋਕਾਂ ਦਾ ਸਹਿਯੋਗ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਜੰਗੀ ਪੱਧਰ ਉੱਤੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਦੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਲੋਕ ਹਿੱਤਾਂ ਲਈ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਆਦੇਸ਼ ਦਿੱਤੇ ਹੋਏ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

NO COMMENTS